ਸਿੰਚਾਈ ਸੁਰੰਗ ''ਚ ਧਮਾਕਾ ਹੋਣ ਕਾਰਨ ਦੋ ਮਜ਼ਦੂਰਾਂ ਦੀ ਮੌਤ, 12 ਜ਼ਖਮੀ

05/24/2018 1:00:28 AM

ਹੈਦਰਾਬਾਦ— ਤੇਲੰਗਾਨਾ ਦੇ ਨਾਗਰਕੁਰਨੂਲ ਜ਼ਿਲੇ 'ਚ ਯੇਲੁਰੂ ਨੇੜੇ ਪਾਲਾਮੁਰੂ-ਰੰਗਾਰੇੱਡੀ ਲਿਫਟ ਸਿੰਚਾਈ ਪ੍ਰੋਜੈਕਟ ਲਈ ਬਣਾਈ ਜਾ ਰਹੀ ਸੁਰੰਗ 'ਚ ਜ਼ੋਰਦਾਰ ਧਮਾਕਾ ਹੋਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਤੇ 12 ਹੋਰ ਜ਼ਖਮੀ ਹੋ ਗਏ। ਪੁਲਸ ਸੂਤਰਾਂ ਨੇ ਦੱਸਿਆ ਕਿ ਇਨ੍ਹਾਂ 'ਚੋਂ 4 ਮਜ਼ਦੂਰਾਂ ਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਹੈਦਰਾਬਾਦ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਮਜ਼ਦੂਰ ਛੱਤੀਸਗੜ੍ਹ ਦੇ ਰਹਿਣ ਵਾਲੇ ਸਨ ਤੇ ਜ਼ਖਮੀ ਮਜ਼ਦੂਰ ਬਿਹਾਰ ਤੇ ਮਹਾਰਾਸ਼ਟਰ ਦੇ ਰਹਿਣ ਵਾਲੇ ਹਨ।