ਰਾਹੁਲ ਗਾਂਧੀ ਨੇ ਉਰਮਿਲਾ ਸਿੰਘ ਦੇ ਦਿਹਾਂਤ ''ਤੇ ਪ੍ਰਗਟਾਇਆ ਦੁੱਖ

05/30/2018 1:06:00 AM

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਹਿਮਾਚਲ ਪ੍ਰਦੇਸ਼ ਦੀ ਸਾਬਕਾ ਗਵਰਨਰ ਉਰਮਿਲਾ ਸਿੰਘ ਦੇ ਦਿਹਾਂਤ 'ਤੇ ਦੁੱਖ ਜਤਾਇਆ ਹੈ। ਰਾਹੁਲ ਨੇ ਟਵੀਟ ਕਰਕੇ ਕਿਹਾ ਕਿ ਮੈਂ ਸਾਬਕਾ ਗਵਰਨਰ ਅਤੇ ਮੱਧ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਾਬਕਾ ਪ੍ਰਧਾਨ ਉਰਮਿਲਾ ਸਿੰਘ ਦੇ ਦਿਹਾਂਤ ਬਾਰੇ ਸੁਣ ਕੇ ਦੁਖੀ ਹਾਂ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ। 
ਕਾਂਗਰਸ ਉੱਚ ਸਕੱਤਰ ਅਸ਼ੋਕ ਗਹਿਲੋਤ ਨੇ ਵੀ ਉਰਮਿਲਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ। ਉਰਮਿਲਾ ਦਾ ਅੱਜ ਇੰਦੌਰ ਦੇ ਇਕ ਨਿੱਜੀ ਹਸਪਤਾਲ 'ਚ ਦਿਹਾਂਤ ਹੋ ਗਿਆ।


Related News