ਮਾਰੂ ਬਿਮਾਰੀਆਂ ਦੇ ਬਚਾਅ ਲਈ ਬੱਚਿਆਂ ਦਾ ਟੀਕਾਕਰਨ ਜਰੂਰੀ :  ਡਾ. ਰਮੇਸ਼ ਕੁਮਾਰੀ

05/26/2018 4:31:28 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਸਿਹਤ ਅਤੇ ਪਰਿਵਾਰ ਭਲਾਈ ਵੱਲੋਂ ਮੀਜ਼ਲ ਅਤੇ ਰੂਬੇਲਾਂ ਦਾ ਟੀਕਾਰਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੇ ਅਧੀਨ ਬਲਾਕ ਦੋਦਾ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲੀ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ ਦੋਦਾ ਡਾ. ਰਮੇਸ਼ ਕੁਮਾਰੀ ਕੰਬੋਜ ਨੇ ਦੱਸਿਆ ਸਿਹਤ ਵਿਭਾਗ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕੀਤਾ ਜਾਂਦਾ ਹੈ। 
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਪੋਲਿਓ ਮੁੰਹਿਮ ਦੀ ਤਰਾਂ ਹੀ ਮੀਜਲ ਰੂਬੇਲਾਂ ਲਈ ਵਿਸ਼ੇਸ਼ ਮੁਹਿੰਮ ਚਲਾ ਕੇ ਬਿਮਾਰੀ ਨੂੰ ਖਤਮ ਕਰਨ ਦਾ ਟੀਚਾ ਮਿÎਥਿਆ ਹੈ। ਇਸੇ ਮੁੰਹਿਮ ਦੇ ਤਹਿਤ 9 ਮਹੀਨੇ ਤੋਂ ਲੈ ਕੇ 15 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਡਾ. ਕੰਬੋਜ ਨੇ ਦੱਸਿਆ ਕਿ ਸ਼ੋਸਲ ਮੀਡੀਆਂ ਉਪਰ ਇਸ ਟੀਕਾਕਰਨ ਸਬੰਧੀ ਬਹੁਤ ਸਾਰੀਆਂ ਗਲਤਫਹਿਮੀਆਂ ਪੈਦਾ ਕੀਤੀ ਜਾ ਰਹੀਆਂ ਸਨ ਪਰ ਸਿਹਤ ਕਰਮਚਾਰੀਆਂ ਦੇ ਊਦਮ ਅਤੇ ਪੜੇ ਲਿਖੇ ਅਤੇ ਸੂਝਵਾਨ ਲੋਕਾਂ ਦੇ ਸਹਿਯੋਗ ਨਾਲ ਦੋਦਾ ਬਲਾਕ ਦੇ ਵੱਖ-ਵੱਖ ਪਿੰਡਾ 'ਚ 25 ਹਜ਼ਾਰ ਦੇ ਕਰੀਬ ਬੱਚਿਆਂ ਦਾ ਸੁਰੱਖਿਅਤ ਟੀਕਾਕਰਨ ਕਰ ਦਿੱਤਾ ਹੈ। ਡਾ. ਕੰਬੋਜ ਨੇ ਦੱਸਿਆ ਕਿ ਮੀਜ਼ਲ ਰੂਬੇਲਾਂ ਦਾ ਟੀਕਾਕਰਨ ਬਿਲਕੁਲ ਸੁਰੱਖਿਅਤ ਹੈ। ਇਸ ਨਾਲ ਬੱਚਿਆਂ ਨੂੰ ਬੁਖਾਰ ਆਦਿ ਵੀ ਨਹੀਂ ਹੁੰਦਾ। 
ਇਸ ਦੌਰਾਨ ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਮੀਜਲ ਰੂਬੇਲਾਂ ਦਾ ਟੀਕਾ ਜਰੀਰ ਲਗਵਾਉਣ। ਇਸ ਮੌਕੇ ਨਿਊ ਮਾਲਵਾ ਸਕੂਲ ਮੱਲਣ ਵਿਖੇ ਮੀਜਲ ਰੁਬੈਲਾਂ ਦਾ ਟੀਕਾਕਰਨ ਕੀਤਾ ਗਿਆ। ਇਸ ਮੌਕੇ ਸੱਤਪਾਲ ਸਿੰਘ ਸਿਹਤ ਸੁਪਰਵਾਈਜਰ, ਮਨਜੀਤ ਕੌਰ, ਹਰਪੀ੍ਰਤ ਕੌਰ ਏ. ਐੱਨ. ਏਮਜ, ਆਸ਼ਾ ਵਰਕਰ, ਪ੍ਰਿੰਸੀਪਲ ਕੁਲਵਿੰਦਰ ਸਿੰਘ ਅਤੇ ਸਮੂਹ ਅਧਿਆਪਕ ਹਾਜ਼ਰ ਸਨ।


Related News