ਕਾਂਗਰਸ ''ਤੇ ਭਰੋਸੇ ਸਦਕਾ ਹੀ ਲੋਕ ਪਾਰਟੀ ਨਾਲ ਜੁੜ ਰਹੇ : ਭਲਾਈਪੁਰ
Friday, Jun 01, 2018 - 04:28 PM (IST)

ਵੈਰੋਵਾਲ (ਗਿੱਲ) : ਪੰਜਾਬ 'ਚ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਆਈ ਹੈ ਉਸ ਦਿਨ ਤੋਂ ਹੀ ਪੰਜਾਬ 'ਚ ਅਮਨ- ਸ਼ਾਂਤੀ ਵਾਲਾ ਮਾਹੌਲ ਬਰਕਰਾਰ ਹੈ ਤੇ ਪੰਜਾਬ ਦੇ ਲੋਕਾਂ ਨਾਲ ਕੈਪਟਨ ਸਰਕਾਰ ਵਲੋਂ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ । ਇਸੇ ਭਰੋਸੇ ਸਦਕਾ ਹੀ ਲੋਕ ਅੱਜ ਕਾਂਗਰਸ ਪਾਰਟੀ ਨਾਲ ਵੱਡੀ ਗਿਣਤੀ 'ਚ ਜੁੜ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾਂ ਹਲਕਾ ਬਾਬਾ ਬਕਾਲਾ ਦੇ ਵਿਧਇਕ ਸੰਤੋਖ ਸਿੰਘ ਭਲਾਈਪੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਕਾਂਗਰਸ ਪਾਰਟੀ 'ਚ ਪੱਕਾ ਹੈ ਅਤੇ ਆਉਣ ਵਾਲੇ ਸਮੇ 'ਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਵਿਰੋਧੀ ਪਾਰਟੀ ਨੂੰ ਵੀ ਇਸ ਗੱਲ ਦਾ ਅੰਦਾਜ਼ਾ ਬੜੀ ਚੰਗੀ ਤਰ੍ਹਾ ਹੋ ਚੁੱਕਾ ਹੈ। ਇਸ ਮੌਕੇ ਉਨ੍ਹਾਂ ਨਾਲ ਹਰਪਾਲ ਸਿੰਘ ਬਲਾਕ ਪ੍ਰਧਾਨ, ਹਰਜਿੰਦਰ ਸਿੰਘ ਰਾਮਪੁਰ ਨਾਗੋਕੇ ਮੌੜਵਾਲੇ, ਦੀਦਾਰ ਸਿੰਘ ਮੀਆਂਵਿੰਡ, ਸਰਪੰਚ ਅਰਜਨਬੀਰ ਸਿੰਘ ਸਰਾਂ ਆਦਿ ਮੌਜ਼ੂਦ ਸਨ।