ਨਾਬਾਲਗ ਨੂੰ ਵਿਆਹ ਦਾ ਝਾਂਸਾ ਕੇ ਭਜਾਉਣ ਦੇ ਦੋਸ਼ ''ਚ ਮਾਮਲਾ ਦਰਜ

05/04/2018 1:19:56 PM

ਜਲੰਧਰ (ਮ੍ਰਿਦੁਲ)— ਵਰਿਆਣਾ ਕੂੜਾ ਡੰਪ ਦੀ ਰਹਿਣ ਵਾਲੀ ਇਕ ਲੜਕੀ ਨੂੰ ਫੈਕਟਰੀ 'ਚ ਕੰਮ ਕਰਨ ਵਾਲੇ ਨੌਜਵਾਨ 'ਤੇ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦਾ ਦੋਸ਼ ਹੈ। ਬਸਤੀ ਬਾਵਾ ਖੇਲ ਦੇ ਐਸ.ਐਚ.ਓ. ਸੁਖਵਿੰਦਰ ਸਿੰਘ ਦੇ ਮੁਤਾਬਕ ਸੁਸ਼ੀਲਾ ਨਾਮਕ ਮਹਿਲਾ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਧੀ ਦਸ਼ਮੇਸ਼ ਨਗਰ 'ਚ ਇਕ ਰਬੜ ਫੈਕਟਰੀ 'ਚ ਕੰਮ ਕਰਦੀ ਹੈ। 1 ਮਈ ਸਵੇਰੇ 11 ਵਜੇ ਫੈਕਟਰੀ ਦਾ ਮਾਲਕ ਮਨੀ ਧੀਰ ਉਨ੍ਹਾਂ ਦੇ ਘਰ ਆਇਆ ਅਤੇ ਪੁੱਛਿਆ ਕਿ ਉਨ੍ਹਾਂ ਦੀ ਧੀ ਕੰਮ 'ਤੇ ਨਹੀਂ ਆਈ ਹੈ।
ਫੈਕਟਰੀ ਦੇ ਮਾਲਕ ਨੇ ਇਹ ਵੀ ਦੱਸਿਆ ਕਿ ਫੈਕਟਰੀ 'ਚ ਕੰਮ ਕਰਨ ਵਾਲੇ ਕੁਝ ਲੜਕੇ ਵੀ ਨਹੀਂ ਆਈ ਹਨ,  ਜਿਨ੍ਹਾਂ ਨੇ ਉਨ੍ਹਾਂ ਤੋਂ ਪੈਸੇ ਐਂਡਵਾਂਸ ਲਏ ਸੀ। ਉਨ੍ਹਾਂ ਨੇ ਸ਼ੱਕ ਜਤਾਇਆ ਕਿ ਉਕਤ ਲੜਕਾ ਧਨਪਤ ਉਨ੍ਹਾਂ ਦੀ ਲੜਕੀ ਨੂੰ ਭਜਾ ਕੇ ਲੈ ਗਿਆ ਹੈ। ਜਦੋਂ ਜਾਂਚ ਕੀਤੀ ਤਾਂ ਪਤਾ ਚੱਲਿਆ ਕਿ ਉਨ੍ਹਾਂ ਦੀ ਧੀ ਨੂੰ ਲੜਕਾ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ, ਜਿਸ ਨੂੰ ਲੈ ਕੇ ਪੁਲਸ 'ਚ ਸ਼ਿਕਾਇਤ ਕੀਤੀ ਗਈ, ਜਿਸ ਦੇ ਬਾਅਦ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।