Beauty Tips: ਚਿਹਰੇ ਦੇ ਦਾਗ-ਧੱਬਿਆਂ ਸਣੇ ਕਈ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਂਦੀ ਹੈ ਐਲੋਵੇਰਾ, ਇੰਝ ਕਰੋ ਵਰਤੋਂ

Saturday, Feb 20, 2021 - 04:17 PM (IST)

Beauty Tips: ਚਿਹਰੇ ਦੇ ਦਾਗ-ਧੱਬਿਆਂ ਸਣੇ ਕਈ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਂਦੀ ਹੈ ਐਲੋਵੇਰਾ, ਇੰਝ ਕਰੋ ਵਰਤੋਂ

ਨਵੀਂ ਦਿੱਲੀ—ਔਰਤਾਂ ਅਪਣੇ ਚਿਹਰੇ ਦੇ ਨਿਖਾਰ ਨੂੰ ਲੈ ਕੇ ਹਮੇਸ਼ਾ ਪ੍ਰੇਸ਼ਾਨ ਰਹਿੰਦੀਆਂ ਹਨ ਜਿਸ ਲਈ ਉਹ ਕਈ ਤਰ੍ਹਾਂ ਦੀਆਂ ਕ੍ਰੀਮਾਂ ਦੀ ਵਰਤੋਂ ਵੀ ਕਰਦੀਆਂ ਹਨ ਪਰ ਕੋਈ ਫ਼ਾਇਦਾ ਨਹੀਂ ਹੁੰਦਾ। ਜ਼ਿਆਦਾ ਕ੍ਰੀਮਾਂ ਦੀ ਵਰਤੋਂ ਨਾਲ ਚਿਹਰੇ ਦੀ ਚਮੜੀ ਖ਼ਰਾਬ ਹੋਣ ਦਾ ਡਰ ਰਹਿੰਦਾ ਹੈ, ਇਸ ਲਈ ਅੱਜ ਅਸੀਂ ਤੁਹਾਨੂੰ ਇਸ ਪ੍ਰੇਸ਼ਾਨੀ ਤੋਂ ਨਿਜ਼ਾਤ ਦਿਵਾਉਣ ਲਈ ਇਕ ਨੁਸਖ਼ੇ ਬਾਰੇ ਦਸਾਂਗੇ।

ਇਹ ਵੀ ਪੜ੍ਹੋ:ਬੇਕਾਰ ਨਾ ਸਮਝੋ ਭਿੱਜੇ ਹੋਏ ਛੋਲਿਆਂ ਦਾ ਪਾਣੀ, ਸ਼ੂਗਰ ਦੇ ਮਰੀਜ਼ਾਂ ਸਣੇ ਇਨ੍ਹਾਂ ਲਈ ਵੀ ਹੈ ਲਾਹੇਵੰਦ

ਇਹ ਗੱਲ ਤਾਂ ਸਾਰੇ ਹੀ ਜਾਣਦੇ ਹਾਂ ਕਿ ਐਲੋਵੇਰਾ ਚਿਹਰੇ ਦੀ ਚਮੜੀ ਲਈ ਬਹੁਤ ਫ਼ਾਇਦੇਮੰਦ ਹੈ ਅਤੇ ਇਹ ਕੁਦਰਤੀ ਦਾਤ ਹੈ। ਐਲੋਵੇਰਾ ਚਮੜੀ ਦੀਆਂ ਕਈ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਂਦੀ ਹੈ।। ਜੇਕਰ ਤੁਹਾਡੇ ਚਿਹਰੇ ਤੇ ਵਧਦੀ ਉਮਰ ਦੇ ਲੱਛਣ ਨਜ਼ਰ ਆਉਣ ਲੱਗੇ ਹਨ ਤਾਂ ਤੁਹਾਨੂੰ ਹੁਣ ਤੋਂ ਹੀ ਐਲੋਵੇਰਾ (ਕਵਾਰ ਗੰਦਲ) ਦੀ ਵਰਤੋਂ ਸ਼ੁਰੂ ਕਰ ਦੇਣੀ ਚਾਹੀਦੀ ਹੈ।

PunjabKesari

ਐਲੋਵੇਰਾ (ਕਵਾਰ ਗੰਦਲ) ਚਿਹਰੇ 'ਤੇ ਪਏ ਦਾਗ਼-ਧੱਬੇ, ਕਿੱਲ, ਕੱਟ ਜਾਣਾ, ਚਿਹਰੇ 'ਤੇ ਝੁਰੜੀਆਂ ਹੋ ਜਾਣ 'ਤੇ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਦਿਵਾਉਂਦੀ ਹੈ। ਹਾਲਾਂਕਿ ਇਹ ਜ਼ਰੂਰੀ ਨਹੀਂ ਕਿ ਇਹ ਸਭ ਦੀ ਚਮੜੀ ਲਈ ਸਹੀ ਹੋਵੇ। ਇਸ ਲਈ ਐਲੋਵੇਰਾ ਦੀ ਵਰਤੋਂ ਕਰਨ ਤੋਂ ਪਹਿਲਾਂ ਕਿਸੇ ਡਾਕਟਰ ਦੀ ਸਲਾਹ ਜ਼ਰੂਰ ਲਵੋ।

ਐਲੋਵੇਰਾ ਚਿਹਰੇ ਦੀ ਉਪਰੀ ਪਰਤ 'ਤੇ ਮੌਜੂਦ ਗੰਦਗੀ ਨੂੰ ਸਾਫ਼ ਕਰਨ ਦਾ ਕੰਮ ਕਰਦੀ ਹੈ ਜਿਸ ਨਾਲ ਚਿਹਰੇ 'ਤੇ ਨਿਖਾਰ ਆ ਜਾਂਦਾ ਹੈ।

ਇਹ ਵੀ ਪੜ੍ਹੋ:Beauty Tips: ਚਿਹਰੇ ਦੀ ਖ਼ੂਬਸੂਰਤੀ ਵਧਾਉਣ ਦੇ ਨਾਲ-ਨਾਲ ਵਾਲ਼ਾਂ ਲਈ ਵੀ ਲਾਹੇਵੰਦ ਹੈ ਗੁਲਾਬ ਜਲ

ਵਰਤੋਂ ਕਰਨ ਦਾ ਤਰੀਕਾ

ਇਸ ਲਈ ਤੁਸੀਂ ਐਲੋਵੇਰਾ (ਕਵਾਰ ਗੰਦਲ) ਨੂੰ ਕੱਟ ਕੇ ਉਸ ਦੇ ਗੁੱਦੇ ਨੂੰ ਚਿਹਰੇ ਲਗਾਓ। ਐਲੋਵੇਰਾ ਵਿਚ ਐਂਟੀ-ਮਾਈਕ੍ਰੋਬਲ ਗੁਣ ਪਾਇਆ ਜਾਂਦਾ ਹੈ। ਇਸ ਦੀ ਇਹ ਖ਼ੂਬੀ ਹੈ ਕਿ ਇਹ ਕਿੱਲ-ਛਾਈਆਂ ਤੋਂ ਰਾਹਤ ਦਿਵਾਉਣ 'ਚ ਬਹੁਤ ਕਾਰਗਰ ਹੈ।

PunjabKesari

ਦਾਗ਼-ਧੱਬਿਆਂ ਲਈ-ਜੇਕਰ ਤੁਹਾਡੇ ਚਿਹਰੇ 'ਤੇ ਦਾਗ਼ ਹਨ ਤਾਂ ਐਲੋਵੇਰਾ ਦੀ ਰੋਜ਼ਾਨਾ ਵਰਤੋਂ ਤੁਹਾਡੇ ਲਈ ਫ਼ਾਇਦੇਮੰਦ ਰਹੇਗੀ। ਇਸ ਨਾਲ ਚਿਹਰੇ 'ਤੇ ਅਣਚਾਹੇ ਦਾਗ਼-ਧੱਬੇ ਦੂਰ ਹੋ ਜਾਂਦੇ ਹਨ। ਚਮੜੀ ਨੂੰ ਨਮੀ ਦੇਣ ਲਈ ਐਲੋਵੇਰਾ ਚਮੜੀ ਨੂੰ ਪੋਸ਼ਣ ਦੇਣ ਦਾ ਕੰਮ ਕਰਦੀ ਹੈ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।


author

Aarti dhillon

Content Editor

Related News