Beauty Tips: ਪਸੀਨੇ ਦੀ ਬਦਬੂ ਤੋਂ ਪਰੇਸ਼ਾਨ ਹੋ ਤਾਂ ਜ਼ਰੂਰ ਅਪਣਾਓ ਇਹ ਨੁਕਤੇ
Sunday, Apr 11, 2021 - 04:40 PM (IST)
ਨਵੀਂ ਦਿੱਲੀ- ਗਰਮੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਮੌਸਮ 'ਚ ਪਸੀਨਾ ਆਉਣਾ ਆਮ ਗੱਲ ਹੈ ਪਰ ਕਈ ਵਾਰ ਪਸੀਨੇ ਦੀ ਬਦਬੂ ਦੇ ਕਾਰਨ ਲੋਕਾਂ ਦੇ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ। ਕੁਝ ਅਜਿਹੇ ਨੁਕਤੇ ਅਪਣਾ ਕੇ ਤੁਸੀਂ ਇਸ ਸਮੱਸਿਆ ਤੋਂ ਨਿਜ਼ਾਤ ਪਾ ਸਕਦੇ ਹੋ।
ਨਿੰਮ
ਨਿੰਮ ਦਾ ਪਾਣੀ ਪਸੀਨੇ ਦੀ ਬੰਦਬੂ ਤੋਂ ਛੁਟਕਾਰਾ ਤਾਂ ਦਿਵਾਉਂਦਾ ਹੈ ਅਤੇ ਨਾਲ ਹੀ ਇਹ ਬੈਕਟੀਰੀਆ ਨੂੰ ਵੀ ਮਾਰਦਾ ਹੈ। ਨਿੰਮ ਦੇ ਪਾਣੀ ਨੂੰ ਉਬਾਲ ਕੇ ਇਸ ਨਾਲ ਨਹਾਉਣ ਨਾਲ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।
ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ
ਬੇਕਿੰਗ ਸੋਡਾ
ਪਸੀਨੇ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਬੇਕਿੰਗ ਸੋਡੇ ਦੀ ਵਰਤੋਂ ਵੀ ਕਰ ਸਕਦੇ ਹੋ। ਅੰਡਰਆਰਮਸ 'ਚ ਬੇਕਿੰਗ ਸੋਡਾ ਲਗਾਉਣ ਨਾਲ ਪਸੀਨੇ ਦੀ ਬਦਬੂ ਤੋਂ ਛੁਟਕਾਰਾ ਮਿਲਦਾ ਹੈ।
ਪੁਦੀਨੇ ਦੀ ਪੱਤੇ
ਪੁਦੀਨੇ ਦੇ ਪੱਤਿਆਂ ਨੂੰ ਪਾਣੀ 'ਚ ਪਾ ਕੇ ਉਬਾਲੋ ਫਿਰ ਇਸ ਪਾਣੀ ਨੂੰ ਛਾਣ ਕੇ ਨਹਾਉਣ ਵਾਲੇ ਪਾਣੀ 'ਚ ਮਿਲਾ ਲਓ। ਇਸ ਪਾਣੀ ਨਾਲ ਨਹਾ ਕੇ ਤੁਸੀਂ ਤਰੋਤਾਜ਼ਾ ਮਹਿਸੂਸ ਕਰੋਗੇ ਅਤੇ ਪਸੀਨੇ ਦੀ ਬਦਬੂ ਤੋਂ ਛੁਟਕਾਰਾ ਵੀ ਪਾਓਗੇ।
ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼
ਗੁਲਾਬ ਜਲ
ਨਹਾਉਣ ਵਾਲੇ ਪਾਣੀ 'ਚ ਕੁਝ ਬੂੰਦਾਂ ਗੁਲਾਬ ਜਲ ਮਿਲਾ ਲਓ ਅਤੇ ਫਿਰ ਉਸ ਪਾਣੀ ਨਾਲ ਨਹਾਓ। ਇਸ ਨਾਲ ਪਸੀਨੇ ਦੀ ਬਦਬੂ ਤਾਂ ਜਾਵੇਗੀ ਹੀ ਅਤੇ ਤੁਸੀਂ ਤਾਜ਼ਾ ਵੀ ਮਹਿਸੂਸ ਕਰੋਗੇ।
ਵੇਸਣ ਅਤੇ ਦਹੀਂ
ਵੇਸਨ 'ਚ ਦਹੀਂ ਮਿਲਾ ਕੇ ਆਪਣੇ ਸਰੀਰ 'ਤੇ ਲਗਾਓ ਅਤੇ ਉਸ ਤੋਂ ਬਾਅਦ ਠੰਡੇ ਪਾਣੀ ਨਾਲ ਨਹਾ ਲਓ। ਇਸ ਨਾਲ ਤੁਹਾਡੇ ਸਰੀਰ ਦੀ ਬਦਬੂ ਦੂਰ ਹੋ ਜਾਵੇਗੀ।
ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।