Beauty Tips: ਚਿੱਟੇ ਵਾਲਾਂ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਮਹਿੰਦੀ ’ਚ ਪਾ ਕੇ ਲਗਾਓ ਇਹ ਚੀਜ਼ਾਂ

05/30/2022 4:56:13 PM

ਨਵੀਂ ਦਿੱਲੀ : ਜੇਕਰ ਤੁਸੀਂ ਆਪਣੀ ਸੁੰਦਰਤਾ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੇ ਚਿਹਰੇ ਅਤੇ ਚਮੜੀ ਦੇ ਨਾਲ-ਨਾਲ ਵਾਲਾਂ ਦਾ ਵੀ ਖਾਸ ਧਿਆਨ ਰੱਖਣਾ ਹੋਵੇਗਾ। ਕਈ ਵਾਰ ਜੈਨੇਟਿਕ ਕਾਰਨਾਂ ਕਰਕੇ ਤੇ ਹਾਰਮੋਨਲ ਬਦਲਾਵ ਕਰਕੇ ਵਾਲ ਚਿੱਟੇ ਹੋਣੇ ਸ਼ੁਰੂ ਹੋ ਜਾਂਦੇ ਹਨ। ਲੋਕ ਇਸਨੂੰ ਲੁਕਾਉਣ ਲਈ ਰੰਗ ਤੋਂ ਲੈ ਕੇ ਮਹਿੰਦੀ ਤੱਕ ਹਰ ਚੀਜ਼ ਦੀ ਵਰਤੋਂ ਕਰਦੇ ਹਨ। ਜਦੋਂ ਵੀ ਤੁਸੀਂ ਆਪਣੇ ਵਾਲਾਂ 'ਤੇ ਮਹਿੰਦੀ ਲਗਾਉਂਦੇ ਹੋ, ਇਸ 'ਚ ਕੁਝ ਚੀਜ਼ਾਂ ਜ਼ਰੂਰ ਮਿਲਾਓ। ਜੇ ਤੁਸੀਂ ਅਜਿਹਾ ਕਰਦੇ ਹੋ, ਤਾਂ ਤੁਹਾਡੇ ਵਾਲ ਸੰਘਣੇ ਅਤੇ ਚਮਕਦਾਰ ਹੋ ਜਾਣਗੇ।

PunjabKesari
ਇਸ ਤਰ੍ਹਾਂ ਮਹਿੰਦੀ ਤਿਆਰ ਕਰੋ
ਸਭ ਤੋਂ ਪਹਿਲਾਂ ਮਹਿੰਦੀ ਵਿਚ ਕਪੂਰ ਨੂੰ ਪਿਘਲਾਓ ਅਤੇ ਫਿਰ ਇਸ ਨੂੰ ਚੰਗੀ ਤਰ੍ਹਾਂ ਮਿਲਾਓ। ਇਸ ਤੋਂ ਬਾਅਦ ਪਾਣੀ ਪਾਓ ਅਤੇ ਚੰਗੀ ਤਰ੍ਹਾਂ ਰਲਾਓ। ਕੁਝ ਸਮੇਂ ਬਾਅਦ ਇਸ ਮਿਸ਼ਰਣ ਵਿਚ ਬਦਾਮ ਦਾ ਤੇਲ ਮਿਲਾਓ ਅਤੇ ਚੰਗੀ ਤਰ੍ਹਾਂ ਮਿਲਾਓ। ਧਿਆਨ ਰਹੇ ਕਿ ਮਹਿੰਦੀ ਦਾ ਇਹ ਪੇਸਟ ਗਾਹੜਾ ਹੋਣਾ ਚਾਹੀਦਾ ਹੈ। ਹੁਣ ਇਸ ਮਿਸ਼ਰਣ ਨੂੰ ਵਾਲਾਂ 'ਤੇ ਲਗਾਓ ਅਤੇ ਇਸ ਨੂੰ ਸੁੱਕਣ ਦਿਓ। ਇਸ ਦੇ ਸੁੱਕ ਜਾਣ ਤੋਂ ਬਾਅਦ ਇਸ ਨੂੰ ਚੰਗੀ ਤਰ੍ਹਾਂ ਧੋ ਲਓ। ਚਾਰ ਹਫ਼ਤਿਆਂ ਤੱਕ ਅਜਿਹਾ ਕਰਨ ਨਾਲ ਤੁਹਾਡੇ ਵਾਲ ਮਜ਼ਬੂਤ, ਸੰਘਣੇ ਅਤੇ ਕਾਲੇ ਹੋ ਜਾਣਗੇ। ਇਸ ਉਪਾਅ ਦੀ ਵਰਤੋਂ ਹਫ਼ਤੇ ਵਿਚ ਸਿਰਫ ਇੱਕ ਵਾਰ ਕਰਨੀ ਹੈ।

PunjabKesari
ਚਿੱਟੇ ਵਾਲਾਂ ਦੀ ਸਮੱਸਿਆ ਨੂੰ ਦੂਰ ਕਰਨ ਦੇ ਹੋਰ ਉਪਾਅ 
. ਮਹਿੰਦੀ ਦੇ ਪਾਊਡਰ ਵਿਚ ਸੰਤਰੇ ਦਾ ਰਸ ਮਿਲਾਓ ਅਤੇ ਇਸ ਨੂੰ ਸ਼ੈਂਪੂ ਕਰਨ ਤੋਂ ਬਾਅਦ ਵਾਲਾਂ 'ਤੇ ਲਗਾਓ ਅਤੇ 10 ਮਿੰਟ ਬਾਅਦ ਧੋ ਲਓ। ਇਸ ਨਾਲ ਚਿੱਟੇ ਵਾਲਾਂ ਦੀ ਸਮੱਸਿਆ ਵੀ ਖ਼ਤਮ ਹੋ ਜਾਂਦੀ ਹੈ।
. ਚਿੱਟੇ ਹੁੰਦੇ ਵਾਲਾਂ ਦਾ ਰੰਗ ਕੁਦਰਤੀ ਤੌਰ 'ਤੇ ਬਦਲਣ ਲਈ ਦਹੀਂ ਦੀ ਵਰਤੋਂ ਕਰੋ। ਇਸਦੇ ਲਈ ਮਹਿੰਦੀ ਅਤੇ ਦਹੀਂ ਦੀ ਬਰਾਬਰ ਮਾਤਰਾ ਮਿਲਾ ਕੇ ਇੱਕ ਪੇਸਟ ਬਣਾਓ ਅਤੇ ਇਸ ਪੇਸਟ ਨੂੰ ਵਾਲਾਂ ਵਿੱਚ ਲਗਾਓ।
. ਚਿੱਟੇ ਹੋ ਰਹੇ ਵਾਲਾਂ ਲਈ ਕਰੀ ਪੱਤਾ ਬਹੁਤ ਚੰਗਾ ਹੈ। ਨਹਾਉਣ ਤੋਂ ਪਹਿਲਾਂ ਕਰੀ ਪੱਤੇ ਨਹਾਉਣ ਵਾਲੇ ਪਾਣੀ ਵਿਚ ਛੱਡ ਦਿਓ ਅਤੇ ਇੱਕ ਘੰਟੇ ਬਾਅਦ ਉਸ ਪਾਣੀ ਨਾਲ ਸਿਰ ਧੋ ਲਓ।


Aarti dhillon

Content Editor

Related News