Beauty Tips: ਚਿੱਟੇ ਵਾਲਾਂ ਦੀ ਸਮੱਸਿਆ ਤੋਂ ਹੋ ਤੁਸੀਂ ਪਰੇਸ਼ਾਨ ਤਾਂ ਮਹਿੰਦੀ ’ਚ ਪਾ ਕੇ ਲਗਾਓ ਇਹ ਚੀਜ਼
Monday, Sep 21, 2020 - 04:57 PM (IST)
ਜਲੰਧਰ (ਬਿਊਰੋ) : ਜੇਕਰ ਤੁਸੀਂ ਆਪਣੀ ਸੁੰਦਰਤਾ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੇ ਚਿਹਰੇ ਅਤੇ ਚਮੜੀ ਦੇ ਨਾਲ-ਨਾਲ ਵਾਲਾਂ ਦਾ ਵੀ ਖਾਸ ਧਿਆਨ ਰੱਖਣਾ ਹੋਵੇਗਾ। ਕਈ ਵਾਰ ਜੈਨੇਟਿਕ ਕਾਰਨਾਂ ਕਰਕੇ ਤੇ ਹਾਰਮੋਨਲ ਬਦਲਾਵ ਕਰਕੇ ਵਾਲ ਚਿੱਟੇ ਹੋਣੇ ਸ਼ੁਰੂ ਹੋ ਜਾਂਦੇ ਹਨ। ਲੋਕ ਇਸਨੂੰ ਲੁਕਾਉਣ ਲਈ ਰੰਗ ਤੋਂ ਲੈ ਕੇ ਮਹਿੰਦੀ ਤੱਕ ਹਰ ਚੀਜ਼ ਦੀ ਵਰਤੋਂ ਕਰਦੇ ਹਨ। ਜਦੋਂ ਵੀ ਤੁਸੀਂ ਆਪਣੇ ਵਾਲਾਂ 'ਤੇ ਮਹਿੰਦੀ ਲਗਾਉਂਦੇ ਹੋ, ਇਸ 'ਚ ਕੁਝ ਚੀਜ਼ਾਂ ਜ਼ਰੂਰ ਮਿਲਾਓ। ਜੇ ਤੁਸੀਂ ਅਜਿਹਾ ਕਰਦੇ ਹੋ, ਤਾਂ ਤੁਹਾਡੇ ਵਾਲ ਸੰਘਣੇ ਅਤੇ ਚਮਕਦਾਰ ਹੋ ਜਾਣਗੇ।
ਇਸ ਤਰ੍ਹਾਂ ਮਹਿੰਦੀ ਤਿਆਰ ਕਰੋ
ਸਭ ਤੋਂ ਪਹਿਲਾਂ ਮਹਿੰਦੀ ਵਿਚ ਕਪੂਰ ਨੂੰ ਪਿਘਲਾਓ ਅਤੇ ਫਿਰ ਇਸ ਨੂੰ ਚੰਗੀ ਤਰ੍ਹਾਂ ਮਿਲਾਓ। ਇਸ ਤੋਂ ਬਾਅਦ ਪਾਣੀ ਪਾਓ ਅਤੇ ਚੰਗੀ ਤਰ੍ਹਾਂ ਰਲਾਓ। ਕੁਝ ਸਮੇਂ ਬਾਅਦ ਇਸ ਮਿਸ਼ਰਣ ਵਿਚ ਬਦਾਮ ਦਾ ਤੇਲ ਮਿਲਾਓ ਅਤੇ ਚੰਗੀ ਤਰ੍ਹਾਂ ਮਿਲਾਓ। ਧਿਆਨ ਰਹੇ ਕਿ ਮਹਿੰਦੀ ਦਾ ਇਹ ਪੇਸਟ ਗਾਹੜਾ ਹੋਣਾ ਚਾਹੀਦਾ ਹੈ। ਹੁਣ ਇਸ ਮਿਸ਼ਰਣ ਨੂੰ ਵਾਲਾਂ 'ਤੇ ਲਗਾਓ ਅਤੇ ਇਸ ਨੂੰ ਸੁੱਕਣ ਦਿਓ। ਇਸ ਦੇ ਸੁੱਕ ਜਾਣ ਤੋਂ ਬਾਅਦ ਇਸ ਨੂੰ ਚੰਗੀ ਤਰ੍ਹਾਂ ਧੋ ਲਓ। ਚਾਰ ਹਫ਼ਤਿਆਂ ਤੱਕ ਅਜਿਹਾ ਕਰਨ ਨਾਲ ਤੁਹਾਡੇ ਵਾਲ ਮਜ਼ਬੂਤ, ਸੰਘਣੇ ਅਤੇ ਕਾਲੇ ਹੋ ਜਾਣਗੇ। ਇਸ ਉਪਾਅ ਦੀ ਵਰਤੋਂ ਹਫ਼ਤੇ ਵਿਚ ਸਿਰਫ ਇੱਕ ਵਾਰ ਕਰਨੀ ਹੈ।
ਪੜ੍ਹੋ ਇਹ ਵੀ ਖ਼ਬਰ - ਬਿਊਟੀ ਟਿਪਸ: ਆਲੂ ਨਾਲ ਇੰਝ ਕਰੋ ਆਪਣੇ ਚਿਹਰੇ ਦੀ ਬਲੀਚ, ਨਹੀਂ ਪਵੇਗੀ ਕਰੀਮ ਦੀ ਲੋੜ
ਚਿੱਟੇ ਵਾਲਾਂ ਦੀ ਸਮੱਸਿਆ ਨੂੰ ਦੂਰ ਕਰਨ ਦੇ ਹੋਰ ਉਪਾਅ
. ਸਰਦੀਆਂ ਵਿਚ ਜੇਕਰ ਤੁਸੀਂ ਵਾਲਾਂ ’ਚ ਮਹਿੰਦੀ ਲਗਾਉਂਦੇ ਹੋ ਤਾਂ ਮਹਿੰਦੀ ਦੇ ਪੇਸਟ ਵਿਚ ਕੁਝ ਲੌਂਗ ਪਾਓ। ਇਹ ਤੁਹਾਨੂੰ ਠੰਢ ਤੋਂ ਬਚਾਏਗਾ।
ਪੜ੍ਹੋ ਇਹ ਵੀ ਖ਼ਬਰ - ਬਿਊਟੀ ਟਿਪਸ : ਖੂਬਸੂਰਤ ਚਮੜੀ ਲਈ ਚਿਹਰੇ 'ਤੇ ਲਗਾਓ ਬਰਫ ਅਤੇ ਫਿਰ ਦੇਖੋ ਕਮਾਲ
. ਮਹਿੰਦੀ ਦੇ ਪਾਊਡਰ ਵਿਚ ਸੰਤਰੇ ਦਾ ਰਸ ਮਿਲਾਓ ਅਤੇ ਇਸ ਨੂੰ ਸ਼ੈਂਪੂ ਕਰਨ ਤੋਂ ਬਾਅਦ ਵਾਲਾਂ 'ਤੇ ਲਗਾਓ ਅਤੇ 10 ਮਿੰਟ ਬਾਅਦ ਧੋ ਲਓ। ਇਸ ਨਾਲ ਚਿੱਟੇ ਵਾਲਾਂ ਦੀ ਸਮੱਸਿਆ ਵੀ ਖ਼ਤਮ ਹੋ ਜਾਂਦੀ ਹੈ।
. ਚਿੱਟੇ ਹੁੰਦੇ ਵਾਲਾਂ ਦਾ ਰੰਗ ਕੁਦਰਤੀ ਤੌਰ 'ਤੇ ਬਦਲਣ ਲਈ ਦਹੀਂ ਦੀ ਵਰਤੋਂ ਕਰੋ। ਇਸਦੇ ਲਈ ਮਹਿੰਦੀ ਅਤੇ ਦਹੀਂ ਦੀ ਬਰਾਬਰ ਮਾਤਰਾ ਮਿਲਾ ਕੇ ਇੱਕ ਪੇਸਟ ਬਣਾਓ ਅਤੇ ਇਸ ਪੇਸਟ ਨੂੰ ਵਾਲਾਂ ਵਿੱਚ ਲਗਾਓ।
. ਚਿੱਟੇ ਹੋ ਰਹੇ ਵਾਲਾਂ ਲਈ ਕਰੀ ਪੱਤਾ ਬਹੁਤ ਚੰਗਾ ਹੈ। ਨਹਾਉਣ ਤੋਂ ਪਹਿਲਾਂ ਕਰੀ ਪੱਤੇ ਨਹਾਉਣ ਵਾਲੇ ਪਾਣੀ ਵਿਚ ਛੱਡ ਦਿਓ ਅਤੇ ਇੱਕ ਘੰਟੇ ਬਾਅਦ ਉਸ ਪਾਣੀ ਨਾਲ ਸਿਰ ਧੋ ਲਓ।
ਪੜ੍ਹੋ ਇਹ ਵੀ ਖ਼ਬਰ - ਬਿਊਟੀ ਟਿਪਸ: ਚਿਹਰੇ ਦੀ ਸੁੰਦਰਤਾ ਬਰਕਰਾਰ ਰੱਖਣ ਲਈ ਅਪਣਾਓ ਇਹ ਘਰੇਲੂ ਨੁਸਖੇ
ਹੋਰ ਖ਼ਬਰਾਂ ਤੇ ਜਾਣਕਾਰੀ ਲਈ ਡਾਊਨਲੋਡ ਕਰੋ ਜਗਬਾਣੀ ਮੋਬਾਇਲ ਐਪਲੀਕੇਸ਼ਨ : ਜਗਬਾਣੀ ਮੋਬਾਇਲ ਐਪਲੀਕੇਸ਼ਨ