ਹਲਦੀ ਦੇ ਫੇਸ ਪੈਕ ਨਾਲ ਚਿਹਰੇ ਦੀਆਂ ਕਈ ਸਮੱਸਿਆਵਾਂ ਤੋਂ ਪਾਓ ਛੁਟਕਾਰਾ

09/16/2019 4:22:49 PM

ਨਵੀਂ ਦਿੱਲੀ— ਹਲਦੀ ਇਕ ਅਜਿਹੀ ਚੀਜ਼ ਹੈ ਜੋ ਹਰ ਰਸੋਈ ਘਰ 'ਚ ਮੌਜੂਦ ਹੁੰਦੀ ਹੈ। ਇਸ ਦੀ ਵਰਤੋਂ ਭੋਜਨ ਦਾ ਰੰਗ ਅਤੇ ਸੁਆਦ ਵਧਾਉਣ ਲਈ ਕੀਤੀ ਜਾਂਦੀ ਹੈ। ਹਲਦੀ ਸਾਡੀ ਸਿਹਤ ਅਤੇ ਸਕਿਨ ਦੋਵਾਂ ਲਈ ਬਹੁਤ ਹੀ ਫਾਇਦੇਮੰਦ ਹੁੰਦੀ ਹੈ। ਇਸ ਨੂੰ ਫੇਸ ਪੈਕ ਦੇ ਰੂਪ 'ਚ ਲਗਾਉਣ ਨਾਲ ਸਾਫ, ਬੇਦਾਗ ਅਤੇ ਸੁੰਦਰ ਚਮੜੀ ਪਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਵੀ ਹਲਦੀ ਦੇ ਫੇਸ ਪੈਕ ਲਗਾਉਣ ਨਾਲ ਕਈ ਫਾਇਦੇ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਨ੍ਹਾਂ ਨਾਲ ਹੋਣ ਵਾਲੇ ਫਾਇਦਿਆਂ ਬਾਰੇ...
1. ਝੁਰੜੀਆਂ ਤੋਂ ਰਾਹਤ
ਵਧਦੀ ਉਮਰ ਦੇ ਨਾਲ ਚਿਹਰੇ 'ਤੇ ਝੁਰੜੀਆਂ ਦੀ ਸਮੱਸਿਆ ਹੋਣਾ ਆਮ ਗੱਲ ਹੈ ਪਰ ਕਈ ਵਾਰ ਗਲਤ ਖਾਣ-ਪੀਣ, ਗਲਤ ਆਦਤਾਂ ਕਾਰਨ ਵੀ ਸਮੇਂ ਤੋਂ ਪਹਿਲਾਂ ਝੁਰੜੀਆਂ ਪੈ ਜਾਂਦੀਆਂ ਹਨ। ਇਨ੍ਹਾਂ ਤੋਂ ਰਾਹਤ ਪਾਉਣ ਲਈ ਹਲਦੀ 'ਚ ਸ਼ਹਿਦ ਮਿਲਾ ਕੇ ਫੇਸ ਪੈਕ ਬਣਾਓ। 3 ਚੱਮਚ ਹਲਦੀ 'ਚ 1 ਚੱਮਚ ਸ਼ਹਿਦ ਮਿਲਾ ਕੇ ਮਿਕਸ ਕਰ ਲਓ। ਜੇ ਤੁਸੀਂ ਚਾਹੋ ਤਾਂ ਇਸ 'ਚ 1 ਚੱਮਚ ਨਿੰਬੂ ਦਾ ਰਸ ਵੀ ਮਿਲਾ ਸਕਦੇ ਹੋ। ਫਿਰ ਇਸ ਨੂੰ ਚਿਹਰੇ ਅਤੇ ਗਰਦਨ 'ਤੇ ਲਗਾਓ। 15-20 ਮਿੰਟ ਬਾਅਦ ਇਸ ਨੂੰ ਕੋਸੇ ਪਾਣੀ ਨਾਲ ਧੋ ਲਓ।

2. ਦਾਗ-ਧੱਬਿਆਂ ਤੋਂ ਛੁਟਕਾਰਾ
ਹਲਦੀ ਲਗਾਉਣ ਨਾਲ ਚਿਹਰੇ 'ਤੇ ਦਾਗ-ਧੱਬੇ ਆਸਾਨੀ ਨਾਲ ਦੂਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਲਗਾਤਾਰ ਹਲਦੀ ਨਾਲ ਬਣਿਆ ਫੇਸ ਪੈਕ ਲਗਾਉਣ ਨਾਲ ਚਿਹਰੇ 'ਤੇ ਨਿਖਾਰ ਵੀ ਆਉਂਦਾ ਹੈ। ਚਿਹਰੇ ਨੂੰ ਬੇਦਾਗ ਬਣਾਉਣ ਲਈ 1 ਚੱਮਚ ਹਲਦੀ 'ਚ ਪਾਣੀ ਪਾ ਕੇ ਮਿਕਸ ਕਰੋ। ਫਿਰ ਇਸ ਨੂੰ ਅੱਧੇ ਘੰਟੇ ਲਈ ਚਿਹਰੇ 'ਤੇ ਲਗਾਓ। ਹਫਤੇ 'ਚ ਦੋ ਵਾਰ ਅਜਿਹਾ ਕਰਨ ਨਾਲ ਦਾਗ-ਧੱਬਿਆਂ ਦੇ ਨਿਸ਼ਾਨਾਂ ਤੋਂ ਆਸਾਨੀ ਨਾਲ ਛੁਟਕਾਰਾ ਮਿਲ ਜਾਂਦਾ ਹੈ।
3. ਮੁਹਾਸੇ
ਮੁਹਾਸਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਚੰਦਨ, ਹਲਦੀ ਅਤੇ ਦੁੱਧ ਦਾ ਫੇਸ ਪੈਕ ਲਗਾਓ। ਫਿਰ ਇਸ ਨੂੰ ਚਿਹਰੇ, ਗਰਦਨ 'ਤੇ ਲਗਾਓ। 15-20 ਮਿੰਟ ਬਾਅਦ ਚਿਹਰੇ ਨੂੰ ਠੰਡੇ ਪਾਣੀ ਨਾਲ ਧੋ ਲਓ। 2-3 ਮਿੰਟ ਤਕ ਲਗਾਤਾਰ ਇਸ ਲੇਪ ਦੀ ਵਰਤੋਂ ਕਰਨ ਨਾਲ ਮੁਹਾਸੇ ਜੜ੍ਹ ਤੋਂ ਖਤਮ ਹੋ ਜਾਣਗੇ ਅਤੇ ਕੋਈ ਨਿਸ਼ਾਨ ਵੀ ਨਹੀਂ ਰਹੇਗਾ।

4. ਗੋਰੀ ਰੰਗਤ
ਨਿਖਰੀ ਚਮੜੀ ਪਾਉਣ ਲਈ ਹਲਦੀ,ਓਟਸ, ਦੁੱਧ ਅਤੇ ਗੁਲਾਬ ਜਲ ਪਾ ਕੇ ਇਕ ਪੇਸਟ ਬਣਾਓ। ਇਸ ਪੇਸਟ ਨੂੰ ਚਿਹਰੇ, ਗਰਦਨ ਅਤੇ ਹੱਥਾਂ ਪੈਰਾਂ 'ਤੇ ਲਗਾਓ। 20 ਮਿੰਟ ਬਾਅਦ ਇਸ ਨੂੰ ਠੰਡੇ ਪਾਣੀ ਨਾਲ ਧੋ ਲਓ। ਹਫਤੇ 'ਚ 3 ਵਾਰ ਇਸ ਪੇਸਟ ਨੂੰ ਲਗਾਉਣ ਨਾਲ ਤੁਹਾਡੀ ਚਮੜੀ 'ਚ ਨਿਖਾਰ ਆਵੇਗਾ।

manju bala

This news is Content Editor manju bala