ਚੱਕਰ ਆਉਣ ਦੀ ਸਮੱਸਿਆ ਨੂੰ ਕਦੇ ਨਾ ਕਰੋ ਨਜ਼ਰਅੰਦਾਜ਼, ਹੋ ਸਕਦੇ ਹਨ ਭਿਆਨਕ ਰੋਗ

11/16/2020 2:54:23 PM

ਜਲੰਧਰ: ਕਈ ਵਾਰ ਜ਼ਿਆਦਾ ਥਕਾਵਟ ਦੇ ਕਾਰਨ ਚੱਕਰ ਆਉਣ ਲੱਗਦੇ ਹਨ ਪਰ ਕਈ ਲੋਕਾਂ ਨੂੰ ਬਹੁਤ ਜ਼ਿਆਦਾ ਚੱਕਰ ਆਉਂਦੇ ਹਨ ਇਸ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ ਕਿਉਂਕਿ ਰੋਜ਼ਾਨਾ ਬਿਨ੍ਹਾਂ ਕਿਸੇ ਕਾਰਨ ਚੱਕਰ ਆਉਣੇ ਚਾਹੇ ਤੁਹਾਨੂੰ ਨਾਰਮਲ ਲੱਗਦੇ ਹਨ ਪਰ ਇਹ ਕਈ ਗੰਭੀਰ ਬੀਮਾਰੀਆਂ ਦਾ ਸੰਕੇਤ ਵੀ ਹੋ ਸਕਦੇ ਹਨ। ਜਦੋਂ ਸਾਡੇ ਸਰੀਰ 'ਚ ਅੱਖਾਂ, ਦਿਮਾਗ, ਕੰਨ, ਪੈਰ ਜਾਂ ਫਿਰ ਰੀੜ੍ਹ ਦੀ ਹੱਡੀ ਦੀਆਂ ਨਾੜਾਂ ਠੀਕ ਤਰ੍ਹਾਂ ਕੰਮ ਨਹੀਂ ਕਰਦੀਆਂ ਤਾਂ ਚੱਕਰ ਆਉਣ ਲੱਗਦੇ ਹਨ। ਇਸ ਨਾਲ ਅੱਖਾਂ ਅੱਗੇ ਹਨ੍ਹੇਰਾ ਆ ਜਾਂਦਾ ਹੈ। ਇਸ ਲਈ ਇਸ ਸਮੱਸਿਆ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।
ਅੱਜ ਅਸੀਂ ਤੁਹਾਨੂੰ ਦੱਸਾਂਗੇ ਉਹ ਸਮੱਸਿਆਵਾਂ ਜਿਨ੍ਹਾਂ 'ਚ ਚੱਕਰ ਆਉਂਦੇ ਹਨ ਅਤੇ ਚੱਕਰ ਆਉਣੇ ਇਨ੍ਹਾਂ ਗੰਭੀਰ ਬੀਮਾਰੀਆਂ ਦਾ ਸੰਕੇਤ ਹੁੰਦਾ ਹੈ।
ਦਿਮਾਗ ਤੱਕ ਆਕਸੀਜਨ ਦਾ ਨਾ ਪਹੁੰਚਣਾ
ਸਾਡੇ ਦਿਮਾਗ ਨੂੰ ਆਕਸੀਜਨ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ। ਇਹ ਖ਼ੂਨ ਰਾਹੀਂ ਦਿਮਾਗ ਤੱਕ ਪਹੁੰਚਦੀ ਹੈ ਪਰ ਕਈ ਵਾਰ ਖ਼ੂਨ ਦੇ ਕਲਾਟ ਬਣਨ ਅਤੇ ਖ਼ਰਾਬ ਬਲੱਡ ਸਰਕੁਲੇਸ਼ਨ ਦੇ ਕਾਰਨ ਦਿਮਾਗ ਤੱਕ ਸਹੀ ਮਾਤਰਾ 'ਚ ਆਕਸੀਜਨ ਨਹੀਂ ਪਹੁੰਚਦੀ। ਜਿਸ ਨਾਲ ਚੱਕਰ ਅਤੇ ਬੇਹੋਸ਼ੀ ਜਿਹੀ ਸਮੱਸਿਆ ਹੋਣ ਲੱਗਦੀ ਹੈ।


ਕੰਨ 'ਚ ਇਨਫੈਕਸ਼ਨ ਹੋਣੀ
ਜਦੋਂ ਸਾਡੇ ਕੰਨ 'ਚ ਇਨਫੈਕਸ਼ਨ ਹੋਣ ਲੱਗਦੀ ਹੈ, ਜਾਂ ਫਿਰ ਸੁਣਨ 'ਚ ਦਿੱਕਤ ਹੋਣ ਦੇ ਕਾਰਨ ਵੀ ਚੱਕਰ ਆਉਣ ਲੱਗਦੇ ਹਨ। ਇਸ ਲਈ ਚੱਕਰ ਆਉਣ ਦਾ ਮੁੱਖ ਕਾਰਨ ਕੰਨਾਂ ਦੀ ਇਨਫੈਕਸ਼ਨ ਵੀ ਹੋ ਸਕਦਾ ਹੈ।
ਸਰੀਰ 'ਚ ਪਾਣੀ ਦੀ ਘਾਟ ਹੋਣੀ
ਜੋ ਲੋਕ ਘੱਟ ਮਾਤਰਾ 'ਚ ਪਾਣੀ ਪੀਂਦੇ ਹਨ। ਉਨ੍ਹਾਂ ਨੂੰ ਵੀ ਜ਼ਿਆਦਾਤਰ ਚੱਕਰ ਆਉਣੇ , ਲਗਾਤਾਰ ਸਿਰਦਰਦ ਰਹਿਣਾ ਅਤੇ ਅੱਖਾਂ ਅੱਗੇ ਧੁੰਦਲਾਪਣ ਜਿਹੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਇਹ ਸਮੱਸਿਆ ਜ਼ਿਆਦਾਤਰ ਬਜ਼ੁਰਗਾਂ ਅਤੇ ਸ਼ੂਗਰ ਦੇ ਮਰੀਜ਼ਾਂ 'ਚ ਜ਼ਿਆਦਾ ਹੁੰਦੀ ਹੈ।
ਸਰੀਰ 'ਚ ਸੈੱਲਸ ਘੱਟ ਹੋਣੇ
ਸਰੀਰ 'ਚ ਕਮਜ਼ੋਰੀ,ਖ਼ੂਨ ਦੀ ਘਾਟ ਜਾਂ ਫਿਰ ਸੈਲਸ ਘੱਟ ਹੋਣ ਦੇ ਕਾਰਨ ਵੀ ਚੱਕਰ ਆਉਣ ਲੱਗਦੇ ਹਨ। ਇਸ ਤਰ੍ਹਾਂ ਦੀ ਸਮੱਸਿਆ ਹੋਣ 'ਤੇ ਤੁਹਾਨੂੰ ਹੈਲਦੀ ਡਾਈਟ ਜਿਵੇਂ ਫਲ, ਸਬਜ਼ੀਆਂ , ਕੀਵੀ, ਅਨਾਰ ਅਤੇ ਨਾਰੀਅਲ ਪਾਣੀ ਵੱਧ ਤੋਂ ਵੱਧ ਪੀਣਾ ਚਾਹੀਦਾ ਹੈ।


ਨਸਾਂ ਦੀ ਕਮਜ਼ੋਰੀ
ਨਸਾਂ 'ਚ ਕਮਜ਼ੋਰੀ ਹੋਣ ਦੇ ਕਾਰਨ ਨਸਾਂ 'ਚ ਦਰਦ ਅਤੇ ਸੋਜ ਹੋਣ ਲੱਗਦੀ ਹੈ ਅਤੇ ਇਸ ਦੇ ਨਾਲ ਚੱਕਰ ਆਉਣ ਲੱਗਦੇ ਹਨ। ਇਸ ਤਰ੍ਹਾਂ ਦੀ ਸਮੱਸਿਆ ਹੋਣ 'ਤੇ ਇਸ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।
ਮਾਈਗ੍ਰੇਨ ਦੀ ਸਮੱਸਿਆ
ਬਹੁਤ ਵਾਰ ਚੱਕਰ ਆਉਣੇ ਤਣਾਅ, ਦਿਮਾਗ, ਦਿਮਾਗ ਜਾਂ ਫਿਰ ਕੰਨ ਦਾ ਟਿਊਮਰ ਅਤੇ ਮਾਈਗ੍ਰੇਨ ਦਾ ਸੰਕੇਤ ਹੋ ਸਕਦਾ ਹੈ। ਇਸ ਲਈ ਰੋਜ਼ਾਨਾ ਬਹੁਤ ਜ਼ਿਆਦਾ ਚੱਕਰ ਆਉਣੇ ਕਈ ਗੰਭੀਰ ਬੀਮਾਰੀਆਂ ਦਾ ਸੰਕੇਤ ਹੋ ਸਕਦਾ ਹੈ।

Aarti dhillon

This news is Content Editor Aarti dhillon