Tanning Remedies: ਧੁੱਪ ਕਾਰਨ ਹੱਥ-ਪੈਰ ਹੋ ਗਏ ਹਨ ਕਾਲੇ ਤਾਂ ਕੀ ਕਰੋ?

Tuesday, Sep 07, 2021 - 03:58 PM (IST)

Tanning Remedies: ਧੁੱਪ ਕਾਰਨ ਹੱਥ-ਪੈਰ ਹੋ ਗਏ ਹਨ ਕਾਲੇ ਤਾਂ ਕੀ ਕਰੋ?

ਨਵੀਂ ਦਿੱਲੀ- ਗਰਮੀ ਦਾ ਅਸਰ ਸਭ ਤੋਂ ਜ਼ਿਆਦਾ ਸਰੀਰ ਨੂੰ ਝੱਲਣਾ ਪੈਂਦਾ ਹੈ। ਧੁੱਪ ਕਾਰਨ ਨਾ ਸਿਰਫ਼ ਚਮੜੀ ਸੜਦੀ ਹੈ ਅਤੇ ਨਾਲ ਹੀ ਟੈਨ ਵੀ ਹੁੰਦੀ ਹੈ। ਧੁੱਪ ਤੋਂ ਬਚਣ ਦੇ ਲ‍ਈ ਹਾਲਾਂਕਿ ਕੁੜੀਆਂ ਬਹੁਤ ਸਾਰੇ ਨੁਕਤੇ ਅਪਣਾਉਂਦੀਆਂ ਹਨ ਪਰ ਬਾਵਜੂਦ ਇਸ ਦੇ ਚਮੜੀ 'ਤੇ ਤੇਜ਼ ਧੁੱਪ ਕਾਰਨ ਹੱਥ ਅਤੇ ਪੈਰ ਕਾਲੇ ਪੈ ਜਾਂਦੇ ਹਨ। ਗੱਡੀ ਚਲਾਉਣ ਕਾਰਨ ਵੀ ਹੱਥ ਧੁੱਪ ਦੇ ਸਿੱਧੇ ਸੰ‍ਪਰਕ 'ਚ ਆਉਣ ਨਾਲ ਵੀ ਟੈਨ ਦੀ ਸਮੱਸਿਆ ਹੋ ਜਾਂਦੀ ਹੈ। ਉਥੇ ਹੀ ਗਰਮੀ 'ਚ ਸ਼ਾਰਟ ਜਾਂ ਕੈਪਰੀ ਪਾਉਣ ਕਾਰਨ ਸਨ ਟੈਨਿੰਗ ਹੋ ਜਾਂਦੀ ਹੈ।

Tanning Remedies: धूप के कारण काले पड़ गए हैं हाथ-पैर तो क्या करें?
ਜੇਕਰ ਤੁਸੀਂ ਵੀ ਸ‍ਕੂਲ-ਕਾਲਜ ਜਾਂ ਦਫ਼ਤਰ ਜਾਂਦੇ ਹੋ ਤਾਂ ਤੁਹਾਨੂੰ ਗਰਮੀਆਂ ਦੇ ਦਿਨਾਂ 'ਚ ਤੇਜ਼ ਧੁੱਪ ਤੋਂ ਬਚਣਾ ਜ਼ਰੂਰੀ ਹੈ। ਸਾਫ਼ ਹੱਥਾਂ ਨਾਲ ਸੁੰਦਰਤਾ ਤਾਂ ਜ਼ਿਆਦਾ ਨਿਖ਼ਰਦੀ ਹੈ ਪਰ ਜੇਕਰ ਹੱਥ ਹੀ ਕਾਲੇ ਹੋ ਜਾਣਗੇ ਤਾਂ ਤੁਹਾਡਾ ਗੋਰਾ ਚਿਹਰਾ ਵੀ ਓਨਾ ਵਧੀਆ ਨਹੀਂ ਲੱਗੇਗਾ। ਮਾਰਕੀਟ 'ਚ ਉਪਲੱਬ‍ਧ ਪ੍ਰਾਡੈਕ‍ਟ ਵਰਤੋਂ ਕਰਨ ਦੀ ਬਜਾਏ ਤੁਹਾਨੂੰ ਘਰੇਲੂ ਨੁਸਖ਼ਿਆਂ 'ਤੇ ਭਰੋਸਾ ਕਰਨਾ ਸਿੱਖਣਾ ਹੋਵੇਗਾ। ਜੇਕਰ ਤੁਸੀਂ ਹੇਠਾਂ ਦਿਤੇ ਗਏ ਕੁਦਰਤੀ ਉਪਰਾਲਿਆਂ ਦੀ ਵਰਤੋਂ ਕਰੋਗੇ ਤਾਂ ਧੁੱਪੇ ਕਾਲੇ ਪੈ ਚੁੱਕੇ ਹੱਥ ਫਿਰ ਤੋਂ ਦੁਬਾਰਾ ਗੋਰੇ ਨਜ਼ਰ ਆਉਣਗੇ। 

ਚਮੜੀ ਅਤੇ ਵਾਲਾਂ ਦੀ ਕਈ ਸਮੱਸਿਆਵਾਂ ਨੂੰ ਦੂਰ ਕਰਦਾ ਐਲੋਵੇਰਾ
ਐਲੋਵੇਰਾ: ਐਲੋਵੇਰਾ ਆਪਣੀ ਉੱਚ ਵਿਟਾਮਿਨ ਦੀ ਮਾਤਰਾ ਕਾਰਨ ਚਮੜੀ ਤੋਂ ਹੌਲੀ-ਹੌਲੀ ਟੈਨ ਨੂੰ ਕੱਢ ਸਕਦਾ ਹੈ ਅਤੇ ਦੂਜੇ ਪਾਸੇ ਦਹੀਂ ਟੈਨ ਪੂਰੀ ਤਰ੍ਹਾਂ ਨਾਲ ਦੂਰ ਕਰਦੇ ਹੋਏ ਚਮੜੀ ਨੂੰ ਪ੍ਰਭਾਵੀ ਢੰਗ ਨਾਲ ਪੋਸ਼ਣ ਦਿੰਦਾ ਹੈ। 4 ਚਮਚੇ ਤਾਜ਼ਾ ਇਕੱਠੇ ਐਲੋਵੇਰਾ ਦੇ ਗੂਦੇ ਨਾਲ ਦਹੀਂ ਦੇ 3 ਚਮਚਿਆਂ ਨਾਲ ਮਿਲਾਓ। ਆਪਣੇ ਹੱਥਾਂ ਦੀ ਚਮੜੀ 'ਤੇ ਹਲਕੇ ਹੱਥ ਨਾਲ ਇਸ ਪੈਕ ਨੂੰ ਰਗੜੋ ਅਤੇ ਚਮੜੀ ਨੂੰ ਇਕ ਨਰਮ ਕੱਪੜੇ ਨਾਲ ਢੱਕ ਦਿਉ। ਇਹ 30 ਮਿੰਟ ਲਈ ਰਹਿਣ ਦਿਉ ਅਤੇ ਫਿਰ ਪਾਣੀ ਨਾਲ ਹਟਾ ਲਵੋ।

File:Lemon.jpg - Wikimedia Commons
ਨਿੰਬੂ ਦਾ ਰਸ : ਨਿੰਬੂ ਦੇ ਰਸ ਨੂੰ ਉਸ ਜਗ੍ਹਾ 'ਤੇ ਲਗਾਉ ਜਿੱਥੇ ਸਨ ਟੈਨਿੰਗ ਹੋ ਗਈ ਹੋਵੇ। ਇਸ ਨੂੰ ਅੱਧੇ ਘੰਟੇ ਲਈ ਰੱਖੋ ਅਤੇ ਫਿਰ ਧੋ ਲਵੋ। ਇਸ ਤੋਂ ਬਾਅਦ ਹੱਥਾਂ 'ਚ ਮਾਇਸਚੁਰਾਈਜ਼ਰ ਲਗਾਉਣਾ ਨਾ ਭੁਲੋ ਕਿਉਂਕਿ ਨਿੰਬੂ ਲਗਾਉਣ ਨਾਲ ਚਮੜੀ ਸੁੱਕ ਜਾਂਦੀ ਹੈ। 

ਦਹੀਂ ਅਤੇ ਚੀਨੀ ਖਾਣ ਦੇ ਫਾਇਦੇ ! must include curd in your daily diet
ਦਹੀਂ : ਦਹੀਂ ਨਾਲ ਹੱਥਾਂ ਦੀ ਸਨ ਟੈਨਿੰਗ ਖ਼ਤਮ ਹੋ ਜਾਂਦੀ ਹੈ। ਠੰਡੀ ਦਹੀਂ ਹੱਥਾਂ 'ਤੇ ਲਗਾ ਲਵੋ ਅਤੇ ਫਿਰ 15 ਮਿੰਟ ਤੋਂ ਬਾਅਦ ਧੋ ਲਵੋ। ਇਹ ਨਿੰਬੂ ਦੇ ਰਸ ਤੋਂ ਜ਼ਿਆਦਾ ਲਾਭਕਾਰੀ ਹੈ। ਟਮਾਟਰ ਦਾ ਰਸ ਹੱਥਾਂ ਦੇ ਕਾਲੇ ਪੈ ਚੁੱਕੇ ਹਿੱਸੇ ਵਿਚ ਟਮਾਟਰ ਦਾ ਰਸ ਮਿਲਾਉ ਅਤੇ 10 ਮਿੰਟ ਬਾਅਦ ਪਾਣੀ ਨਾਲ ਧੋ ਕੇ ਹੱਥਾਂ ਨੂੰ ਸਾਫ਼ ਕਰ ਲਵੋ। ਅਜਿਹਾ ਰੋਜ਼ ਕਰਨ ਨਾਲ ਤੁਹਾਡੇ ਹੱਥ ਗੋਰੇ ਦਿੱਖਣ ਲੱਗਣਗੇ। 

ਗੁਣਕਾਰੀ ਹੈ ਆਲੂ ਦਾ ਜੂਸ : Punjabi Tribune
ਕੱਚਾ ਆਲੂ : ਕੱਚੇ ਆਲੂ 'ਚ ਵਿਟਾਮਿਨ ਸੀ ਹੁੰਦਾ ਹੈ ਜੋ ਕਿ ਚਮੜੀ ਦੇ ਰੰਗ ਨੂੰ ਸਾਫ਼ ਕਰ ਦਿੰਦਾ ਹੈ। ਆਲੂ ਨੂੰ ਕੱਟੋ ਅਤੇ ਹੱਥਾਂ 'ਤੇ ਲਗਾ ਲਵੋ। ਇਸ ਦਾ ਨਤੀਜਾ ਕੁਝ ਦਿਨਾਂ ਬਾਅਦ ਹੀ ਸਾਹਮਣੇ ਆਵੇਗਾ। ਆਲੂ ਦੀ ਜਗ੍ਹਾ 'ਤੇ ਖੀਰੇ ਦਾ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। 

ਹਾਈ ਬਲੱਡ ਪ੍ਰੈਸ਼ਰ ਦੇ ਖ਼ਤਰੇ ਨੂੰ ਘੱਟ ਕਰਦੈ ਟਮਾਟਰ ਦਾ ਜੂਸ, ਜਾਣੋ ਸਰੀਰ ਨੂੰ ਹੋਣ ਵਾਲੇ  ਬੇਮਿਸਾਲ ਫ਼ਾਇਦਿਆਂ ਬਾਰੇ
ਟਮਾਟਰ ਦਾ ਜੂਸ : ਇਸ ਦੇ ਲਈ ਟਮਾਟਰ ਦਾ ਜੂਸ ਲਵੋ ਉਸ 'ਚ ਚੌਲਾਂ ਦਾ ਆਟਾ, ਕਣਕ ਦਾ ਆਟਾ ਅਤੇ ਦੁੱਧ ਮਿਲਾਓ। ਇਸ ਘੋਲ ਨੂੰ ਸਰੀਰ ਦੇ ਉਨ੍ਹਾਂ ਅੰਗਾਂ ਉਤੇ ਲਗਾਉ ਜਿਥੇ ਟੈਨਿੰਗ ਦੀ ਸਮੱਸਿਆ ਹੋਵੇ। ਆਟੇ ਨਾਲ ਪੱਪੜੀ ਉਤਰਦੀ ਹੈ, ਟਮਾਟਰ ਟੈਨ ਹਟਾਉਂਦਾ ਹੈ ਅਤੇ ਦੁੱਧ ਚਮੜੀ ਨੂੰ ਨਮੀ ਪ੍ਰਦਾਨ ਕਰਦਾ ਹੈ। ਇਸ ਪੇਸ‍ਟ ਨੂੰ ਲਗਾ ਕੇ ਇਸ ਨੂੰ ਸੁਕਾ ਲਓ  ਫਿਰ ਇਸ ਨੂੰ ਧੋ ਲਵੋ। ਹਰ ਦੂਜੇ ਦਿਨ ਇਸ ਪੇਸ‍ਟ ਦੀ ਵਰਤੋਂ ਕਰੋ।


author

Aarti dhillon

Content Editor

Related News