ਰੋਜ਼ਾਨਾ ਆਂਵਲੇ ਦਾ ਮੁਰੱਬਾ ਖਾਣ ਨਾਲ ਜੜ੍ਹੋਂ ਖਤਮ ਹੁੰਦੀਆਂ ਹਨ ਇਹ ਬੀਮਾਰੀਆਂ

11/12/2020 12:43:31 PM

ਜਲੰਧਰ: ਆਂਵਲੇ ਦਾ ਮੁਰੱਬਾ ਖਾਣਾ ਸਾਡੀ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ ਕਿਉਂਕਿ ਇਸ 'ਚ ਵਿਟਾਮਿਨ ਸੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸ 'ਚ ਵਿਟਾਮਿਨ ਈ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਇਸ ਲਈ ਰੋਜ਼ਾਨਾ ਆਂਵਲੇ ਦੀ ਵਰਤੋਂ ਕਰਨ ਨਾਲ ਬਹੁਤ ਸਾਰੀਆਂ ਬੀਮਾਰੀਆਂ ਬਿਲਕੁੱਲ ਠੀਕ ਹੋ ਜਾਂਦੀਆਂ ਹਨ। ਇਸ ਲਈ ਰੋਜ਼ਾਨਾ ਇਕ ਦੋ ਪੀਸ ਆਂਵਲੇ ਦੇ ਮੁਰੱਬੇ ਦੇ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਇਹ ਇਸ ਤਰ੍ਹਾਂ ਦਾ ਫਲ ਹੈ ਜਿਸ ਨੂੰ ਕਿਸੇ ਵੀ ਰੂਪ 'ਚ ਖਾਣ ਨਾਲ ਇਸ ਦੇ ਗੁਣਾਂ 'ਚ ਕਮੀ ਨਹੀਂ ਹੁੰਦੀ।
ਅੱਜ ਅਸੀਂ ਤੁਹਾਨੂੰ ਦੱਸਾਂਗੇ ਉਹ ਸਮੱਸਿਆਵਾਂ ਜੋ ਆਂਵਲੇ ਦਾ ਮੁਰੱਬਾ ਖਾਣ ਨਾਲ ਬਿਲਕੁੱਲ ਠੀਕ ਹੋ ਜਾਂਦੀਆਂ ਹਨ। ਜੇ ਤੁਹਾਨੂੰ ਵੀ ਇਨਾਂ ਸਮੱਸਿਆਵਾਂ 'ਚੋਂ ਕੋਈ ਵੀ ਸਮੱਸਿਆ ਹੈ, ਤਾਂ ਆਂਵਲੇ ਦਾ ਮੁਰੱਬਾ ਜ਼ਰੂਰ ਖਾਓ।

ਇਹ ਵੀ ਪੜ੍ਹੋ:ਸਰਦੀਆਂ ਦੇ ਮੌਸਮ 'ਚ ਬੇਹੱਦ ਲਾਹੇਵੰਦ ਹੈ ਮੂੰਗਫਲੀ ਦੀ ਚਟਨੀ, ਇੰਝ ਬਣਾਓ
ਚਮੜੀ ਦੀਆਂ ਸਮੱਸਿਆਵਾਂ
ਬਹੁਤ ਸਾਰੇ ਲੋਕਾਂ ਨੂੰ ਚਮੜੀ 'ਤੇ ਮੁਹਾਸੇ ਅਤੇ ਦਾਗ ਧੱਬਿਆਂ ਦੀ ਸਮੱਸਿਆ ਹੁੰਦੀ ਹੈ ਪਰ ਆਂਵਲੇ ਦੀ ਵਰਤੋਂ ਕਰਨ ਨਾਲ ਇਹ ਦਾਗ ਧੱਬੇ ਅਤੇ ਮੁਹਾਂਸੇ ਬਿਲਕੁੱਲ ਠੀਕ ਹੋ ਜਾਂਦੇ ਹਨ। ਇਸ ਲਈ ਜਿਨ੍ਹਾਂ ਲੋਕਾਂ ਨੂੰ ਚਮੜੀ ਦੀ ਕੋਈ ਵੀ ਸਮੱਸਿਆ ਹੈ ਤਾਂ ਉਨ੍ਹਾਂ ਨੂੰ ਰੋਜ਼ਾਨਾ ਇਕ ਪੀਸ ਆਂਵਲੇ ਦੇ ਮੁਰੱਬੇ ਦਾ ਜ਼ਰੂਰ ਖਾਣਾ ਚਾਹੀਦਾ ਹੈ। ਇਸ ਨਾਲ ਚਮੜੀ ਚਮਕਦਾਰ ਅਤੇ ਸੁੰਦਰ ਹੋ ਜਾਂਦੀ ਹੈ।
ਪੇਟ ਦੀਆਂ ਸਮੱਸਿਆਵਾਂ
ਜੇਕਰ ਤੁਹਾਨੂੰ ਪੇਟ ਦੀਆਂ ਸਮੱਸਿਆਵਾਂ ਰਹਿੰਦੀਆਂ ਹਨ ਜਾਂ ਫਿਰ ਪੇਟ ਦੀ ਕੋਈ ਵੀ ਸਮੱਸਿਆ ਰਹਿੰਦੀ ਹੈ ਤਾਂ ਰੋਜ਼ਾਨਾ ਆਂਵਲੇ ਦੇ ਮੁਰੱਬੇ ਦੀ ਵਰਤੋਂ ਕਰੋ। ਆਂਵਲੇ ਦੇ ਮੁਰੱਬੇ ਦੀ ਵਰਤੋਂ ਕਰਨ ਨਾਲ ਪੇਟ ਦੀਆਂ ਸਭ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਕਿਉਂਕਿ ਆਂਵਲੇ ਦਾ ਮੁਰੱਬਾ ਲੀਵਰ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਬਦਹਜ਼ਮੀ ਅਤੇ ਪੇਟ ਦਾ ਭਾਰੀਪਣ ਦੂਰ ਹੋ ਜਾਂਦਾ ਹੈ।
ਖ਼ੂਨ ਦੀ ਕਮੀ
ਜਿਨ੍ਹਾਂ ਲੋਕਾਂ 'ਚ ਖ਼ੂਨ ਦੀ ਕਮੀ ਰਹਿੰਦੀ ਹੈ, ਉਨਾਂ ਲਈ ਆਂਵਲੇ ਦਾ ਮੁਰੱਬਾ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਲਈ ਇਸ ਤਰ੍ਹਾਂ ਦੇ ਲੋਕਾਂ ਨੂੰ ਰੋਜ਼ਾਨਾ ਆਂਵਲੇ ਦੇ ਮੁਰੱਬੇ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਆਂਵਲੇ 'ਚ ਭਰਪੂਰ ਮਾਤਰਾ 'ਚ ਆਇਰਨ ਪਾਇਆ ਜਾਂਦਾ ਹੈ।

ਇਹ ਵੀ ਪੜ੍ਹੋ:ਧਨਤੇਰਸ ਵਿਸ਼ੇਸ਼: ਇਸ ਵਾਰ ਬਾਦਾਮ ਵਾਲੀ ਬਰਫ਼ੀ ਨਾਲ ਕਰਵਾਓ ਸਭ ਦਾ ਮੂੰਹ ਮਿੱਠਾ
ਜੋੜਾਂ ਦਾ ਦਰਦ
ਜਿਨਾਂ ਲੋਕਾਂ ਨੂੰ ਜੋੜਾਂ 'ਚ ਦਰਦ, ਗਠੀਆ ਜਾਂ ਫਿਰ ਸੋਜ ਦੀ ਸਮੱਸਿਆ ਰਹਿੰਦੀ ਹੈ। ਉਨਾਂ ਨੂੰ ਵੀ ਆਂਵਲੇ ਦੇ ਮੁਰੱਬੇ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਇਹ ਗੋਡਿਆਂ ਅਤੇ ਜੋੜਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ। ਇਸ ਲਈ ਜੋੜਾਂ ਦੇ ਦਰਦ ਨੂੰ ਠੀਕ ਕਰਨ ਲਈ ਦਿਨ 'ਚ ਆਂਵਲੇ ਦੇ ਮੁਰੱਬੇ ਦੀ ਦੋ ਵਾਰ ਵਰਤੋਂ ਕਰੋ।
ਖਾਂਸੀ- ਜ਼ੁਕਾਮ ਵਰਗੀਆਂ ਸਮੱਸਿਆਵਾਂ
ਜਿਨ੍ਹਾਂ ਲੋਕਾਂ ਨੂੰ ਮੌਸਮ ਬਦਲਣ 'ਤੇ ਛੋਟੀਆਂ-ਮੋਟੀਆਂ ਸਮੱਸਿਆਵਾਂ ਜਿਵੇਂ ਖਾਂਸੀ, ਜ਼ੁਕਾਮ, ਗਲੇ 'ਚ ਦਰਦ ਜਿਹੀਆਂ ਸਮੱਸਿਆਵਾਂ ਹੁੰਦੀਆਂ ਹਨ। ਉਨ੍ਹਾਂ ਲਈ ਆਂਵਲੇ ਦਾ ਮੁਰੱਬਾ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ ਕਿਉਂਕਿ ਇਸ 'ਚ ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ ਗੁਣ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਜਿਸ ਨਾਲ ਰੋਗ ਪ੍ਰਤੀਰੋਧਕ ਸਮਰੱਥਾ ਵੱਧਦੀ ਹੈ।


Aarti dhillon

Content Editor

Related News