ਇੰਝ ਬਣਾਓ ਘਰ ਵਿਚ ਟੇਸਟ ਟੇਸਟੀ ਕਾਲੇ ਛੋਲੇ
Thursday, Aug 01, 2024 - 06:41 PM (IST)
ਜਲੰਧਰ- ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਾਲੇ ਛੋਲਿਆਂ ਦੀ ਸੁਆਦਿਸ਼ਟ ਰੇਸਿਪੀ ਬਾਰੇ
ਸਮੱਗਰੀ : ਕਾਲੇ ਛੋਲੇ 400 ਗਰਾਮ, ਪਿਆਜ਼ 150 ਗਰਾਮ, ਟਮਾਟਰ 200 ਗਰਾਮ, ਘਿਉ 50 ਗਰਾਮ, ਲੂਣ ਲੋੜ ਅਨੁਸਾਰ, ਹਲਦੀ ਥੋੜ੍ਹੀ ਜਿਹੀ, ਜੀਰਾ 1 ਚਮਚ, ਲਾਲ ਮਿਰਚ 1 ਚਮਚ, ਗਰਮ ਮਸਾਲਾ 1 ਚੱਮਚ
ਵਿਧੀ : ਕਾਲੇ ਛੋਲਿਆਂ ਨੂੰ 10-12 ਘੰਟੇ ਤਕ ਇਕ ਲੀਟਰ ਪਾਣੀ ਵਿਚ ਭਿੱਜੇ ਰਹਿਣ ਦੇ ਬਾਅਦ ਕੱਢ ਕੇ ਉੁਨ੍ਹਾਂ ਨੂੰ ਇਕ ਵਾਰ ਸਾਫ਼ ਪਾਣੀ ਵਿਚ ਧੋ ਲਉ। ਫਿਰ ਕੁਕਰ ਵਿਚ ਇਕ ਲੀਟਰ ਪਾਣੀ ਵਿਚ ਛੋਲੇ ਮੁਲਾਇਮ ਹੋਣ ਤਕ ਪਕਾਉ। ਇਕ ਕੜਾਹੀ ਜਾਂ ਪਤੀਲੇ ਵਿਚ ਘਿਉ ਪਾ ਕੇ ਉਸ ਵਿਚ ਸੱਭ ਤੋਂ ਪਹਿਲਾਂ ਜੀਰਾ ਭੁੰਨ ਲਉ, ਉਸ ਤੋਂ ਬਾਅਦ ਬਰੀਕ ਕਟਿਆ ਪਿਆਜ਼ ਪਾ ਕੇ ਭੂਰੇ ਹੋਣ ਤਕ ਭੁੰਨੋ। ਜਦੋਂ ਪਿਆਜ਼ ਭੁੰਨਿਆ ਜਾਏ ਤਾਂ ਉਸ ਵਿਚ ਟਮਾਟਰ ਪਾ ਦਿਉ। ਨਾਲ ਹੀ ਹਲਦੀ, ਲੂਣ, ਮਿਰਚ ਅਤੇ ਹੋਰ ਚੀਜ਼ਾਂ ਉਸ ਵਿਚ ਪਾ ਕੇ ਭੁੰਨ ਲਉ। ਬਾਅਦ ਵਿਚ ਉਬਲੇ ਹੋਏ ਛੋਲੇ ਪਾਣੀ ਸਮੇਤ ਇਸ ਵਿਚ ਪਾ ਦਿਉ ਅਤੇ ਕੁਕਰ ਬੰਦ ਕਰ ਦਿਉ। ਫਿਰ ਹਲਕੀ ਅੱਗ ’ਤੇ ਇਸ ਨੂੰ ਘੱਟ ਤੋਂ ਘੱਟ 35-40 ਮਿੰਟ ਪਕਾਉ। ਜਦੋਂ ਇਹ ਬਣ ਜਾਣ ਤਾਂ ਉਪਰੋਂ ਇਕ ਚਮਚ ਗਰਮ ਮਸਾਲਾ ਪਾ ਦਿਉ। ਤੁਹਾਡੇ ਛੋਲੇ ਬਣ ਕੇ ਤਿਆਰ ਹਨ।