ਹਲਦੀ ਅਤੇ ਸਰ੍ਹੋਂ ਦੇ ਤੇਲ ਨੂੰ ਮਿਲਾ ਕੇ ਖਾਣ ਨਾਲ ਹੁੰਦੇ ਹਨ ਕਈ ਫਾਇਦੇ
Saturday, Apr 01, 2017 - 05:16 PM (IST)

ਜਲੰਧਰ— ਹਲਦੀ ਅਤੇ ਸਰ੍ਹੋਂ ਦਾ ਤੇਲ ਸਿਹਤ ਦੇ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਜੇਕਰ ਇਨ੍ਹਾਂ ਦੋਵਾਂ ਨੂੰ ਮਿਲਾ ਕੇ ਖਾਧਾ ਜਾਵੇ ਤਾਂ ਇਨ੍ਹਾਂ ਦੇ ਗੁਣ ਦੋਗੁਣਾ ਵੱਧ ਜਾਂਦੇ ਹਨ। ਇਸ ਮਿਸ਼ਰਣ ਦਾ 1 ਚਮਚ ਕੋਸੇ ਪਾਣੀ ਨਾਲ ਲੈਣ ਨਾਲ ਸਿਹਤ ਸੰਬੰਧੀ ਕਈ ਪਰੇਸ਼ਾਨੀਆਂ ਦੂਰ ਹੁੰਦੀਆਂ ਹਨ। ਆਓ ਜਾਣਦੇ ਹਾਂ ਕਿ ਹਲਦੀ ਅਤੇ ਸਰ੍ਹੋਂ ਦੇ ਤੇਲ ਨੂੰ ਮਿਲਾ ਕੇ ਖਾਣ ਨਾਲ ਕਿਹੜੇ-ਕਿਹੜੇ ਫਾਇਦੇ ਹੁੰਦੇ ਹਨ।
1. ਦਰਦ ਤੋਂ ਛੁਟਕਾਰਾ
ਹਲਦੀ ਅਤੇ ਸਰ੍ਹੋਂ ਦੇ ਤੇਲ ਨੂੰ ਮਿਲਾ ਕੇ ਖਾਣ ਨਾਲ ਸਰੀਰ ਦੇ ਦਰਦਾਂ ਤੋਂ ਛੁਟਕਾਰਾ ਮਿਲਦਾ ਹੈ।
2. ਸਿਹਤਮੰਦ ਚਮੜੀ
ਹਲਦੀ ਅਤੇ ਸਰ੍ਹੋਂ ਦੇ ਤੇਲ ਨੂੰ ਮਿਲਾ ਕੇ ਖਾਣ ਨਾਲ ਖੂਨ ਸਾਫ ਹੁੰਦਾ ਹੈ। ਇਸ ਨਾਲ ਮੁਹਾਸਿਆਂ ਅਤੇ ਚਮੜੀ ਦੀਆਂ ਪਰੇਸ਼ਾਨੀਆਂ ਦੂਰ ਹੁੰਦੀਆਂ ਹਨ।
3. ਜਿਗਰ ਦੇ ਰੋਗ
ਹਲਦੀ ਅਤੇ ਤੇਲ ਮਿਲਾ ਕੇ ਖਾਣ ਨਾਲ ਸਰੀਰ ''ਚੋ ਜ਼ਹਿਰੀਲੇ ਪਦਾਰਥ ਬਾਹਰ ਨਿਕਲਦੇ ਹਨ ਅਤੇ ਸਰੀਰ ਦੀ ਅਲਰਜ਼ੀ ''ਚ ਸੁਧਾਰ ਹੁੰਦਾ ਹੈ। ਇਸ ਨਾਲ ਜਿਗਰ ਦੇ ਰੋਗ ਦਾ ਖਤਰਾ ਘੱਟ ਹੋ ਜਾਂਦਾ ਹੈ।
4. ਗੁਰਦਿਆਂ ਦੀ ਪਰੇਸ਼ਾਨੀ
ਹਲਦੀ ਖਾਣ ਨਾਲ ਗੁਰਦਿਆਂ ਦੇ ਨਾਲ ਜੁੜੀਆਂ ਕਈ ਪਰੇਸ਼ਾਨੀਆਂ ਦੂਰ ਹੁੰਦੀਆਂ ਹਨ।
5. ਕਬਜ਼
ਹਲਦੀ ਅਤੇ ਤੇਲ ਨੂੰ ਮਿਲਾਕੇ ਖਾਣ ਨਾਲ ਪਾਚਣ ਕਿਰਿਆ ਠੀਕ ਹੁੰਦੀ ਹੈ ਅਤੇ ਕਬਜ਼ ਅਤੇ ਗੈਸ ਵਰਗੀਆਂ ਪਰੇਸ਼ਾਨੀਆਂ ਦੂਰ ਹੁੰਦੀਆਂ ਹਨ।
6. ਕੈਂਸਰ ਤੋਂ ਬਚਾਅ
ਹਲਦੀ ਅਤੇ ਤੇਲ ਨੂੰ ਮਿਲਾ ਕੇ ਖਾਣ ਨਾਲ ਸਰੀਰ ''ਚ ਐਂਟੀਆਕਸੀਡੈਂਟ ਦੀ ਮਾਤਰਾ ਵੱਧਦੀ ਹੈ ਅਤੇ ਕੈਂਸਰ ਹੋਣ ਦਾ ਖਤਰਾ ਟਲ ਜਾਂਦਾ ਹੈ।