ਮਹਿਲਾ ਅਧਿਆਪਕ ਨਾਲ ਹੋਈ ਦਿਨ ਦਿਹਾੜੇ ਲੁੱਟ, ਹਥਿਆਰਬੰਦ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ

11/25/2022 9:38:18 PM

ਲੁਧਿਆਣਾ: ਮਹਾਨਗਰ ਵਿੱਚ ਅਪਰਾਧ ਸਿਖਰਾਂ 'ਤੇ ਪਹੁੰਚ ਗਿਆ ਹੈ। ਹਰ ਰੋਜ਼ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਹੋਰ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਲੁਟੇਰਿਆਂ ਨੇ ਦਿਨ ਦਿਹਾੜੇ ਹਥਿਆਰਾਂ ਦਾ ਡਰ ਦਿਖਾ ਕੇ ਇੱਕ ਮਹਿਲਾ ਅਧਿਆਪਕ ਨੂੰ ਆਪਣਾ ਨਿਸ਼ਾਨਾ ਬਣਾਇਆ। ਲੁਟੇਰੇ ਅਧਿਆਪਕਾ ਕੋਲੋਂ ਸੋਨੇ ਦੀ ਚੇਨ, ਮੋਬਾਈਲ ਅਤੇ ਪਰਸ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ 'ਚ ਹੈਰਾਨੀ ਵਾਲੀ ਗੱਲ ਇਹ ਹੈ ਕਿ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਪੁਲਸ ਚੌਕੀ ਤੋਂ ਅੱਧਾ ਕਿਲੋਮੀਟਰ ਦੂਰ ਅੰਜਾਮ ਦਿੱਤਾ।

ਪੀੜਤ ਔਰਤ ਦਾ ਕਹਿਣਾ ਹੈ ਕਿ ਉਹ ਆਟੋ ਤੋਂ ਉਤਰ ਕੇ ਪੈਦਲ ਘਰ ਜਾ ਰਹੀ ਸੀ ਕਿ ਲੁਟੇਰਿਆਂ ਨੇ ਉਸ ਨੂੰ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ, ਜਿਸ ਦੌਰਾਨ ਲੁਟੇਰਿਆਂ ਨੇ ਉਸ ਦੇ ਗਲੇ 'ਚੋਂ ਚੇਨ, ਮੋਬਾਈਲ ਅਤੇ ਪਰਸ ਖੋਹ ਲਿਆ ਅਤੇ ਫਰਾਰ ਹੋ ਗਏ। ਪੁਲਸ ਦੀ ਚੌਕਸੀ ਦੇ ਬਾਵਜੂਦ ਇਹ ਲੁਟੇਰੇ ਸ਼ਹਿਰ ਵਿੱਚ ਕਿਤੇ ਨਾ ਕਿਤੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਿੱਚ ਕਾਮਯਾਬ ਹੋ ਜਾਂਦੇ ਹਨ।

Mandeep Singh

This news is Content Editor Mandeep Singh