ਗੁਰਮਿੰਦਰ ਸਿੰਘ ਤੂਰ ਆਮ ਆਦਮੀ ਪਾਰਟੀ ਵੱਲੋਂ ਹਲਕਾ ਸੰਗਠਨ ਇੰਚਾਰਜ ਨਿਯੁਕਤ : ਮਨਜੀਤ ਰਾਏਕੋਟੀ
Thursday, Jun 26, 2025 - 06:01 PM (IST)

ਹਲਵਾਰਾ (ਲਾਡੀ) : ਆਮ ਆਦਮੀ ਪਾਰਟੀ ਪੰਜਾਬ ਨੇ ਪਾਰਟੀ ਦੀਆਂ ਸੰਗਠਨਾਤਮਕ ਢਾਂਚਾਗਤ ਸਰਗਰਮੀਆਂ ਨੂੰ ਹੋਰ ਮਜ਼ਬੂਤ ਅਤੇ ਚੁਸਤ ਬਣਾਉਂਦੇ ਹੋਏ ਹਲਕਾ ਰਾਏਕੋਟ ਲਈ ਨਵੇਂ ਹਲਕਾ ਸੰਗਠਨ ਇੰਚਾਰਜ ਦੀ ਨਿਯੁਕਤੀ ਕਰ ਦਿੱਤੀ ਹੈ। ਇਸ ਸੰਦਰਭ ਵਿਚ ਪਾਰਟੀ ਵੱਲੋਂ ਗੁਰਮਿੰਦਰ ਸਿੰਘ ਤੂਰ ਨੂੰ ਹਲਕਾ ਰਾਏਕੋਟ ਦਾ ਨਵਾਂ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਨਸ਼ਾ ਮੁਕਤੀ ਮੋਰਚਾ ਜ਼ਿਲਾ ਕੁਆਰਡੀਨੇਟਰ ਮਨਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਧੀਨ ਪਾਰਟੀ ਦੇ ਹੇਠਲੇ ਪੱਧਰ (ਗ੍ਰਾਸਰੂਟ ਪੱਧਰ) 'ਤੇ ਸੰਗਠਨਕਤ ਢਾਂਚੇ ਨੂੰ ਹੋਰ ਵਧੀਆ ਬਣਾਉਣ ਅਤੇ ਲੋਕਾਂ ਨਾਲ ਨਿੱਜੀ ਸੰਪਰਕ ਵਧਾਉਣ ਦੀ ਯੋਜਨਾ ਅਨੁਸਾਰ ਇਹ ਨਿਯੁਕਤੀ ਕੀਤੀ ਗਈ ਹੈ। ਉਨਾਂ ਕਿਹਾ ਗੁਰਮਿੰਦਰ ਸਿੰਘ ਤੂਰ ਇਕ ਸਮਰਪਿਤ ਅਤੇ ਜ਼ਮੀਨੀ ਪੱਧਰ ਦੇ ਆਗੂ ਹਨ, ਜਿਨ੍ਹਾਂ ਨੇ ਪਿਛਲੇ ਕਈ ਸਾਲਾਂ ਦੌਰਾਨ ਪਾਰਟੀ ਨਾਲ ਨਿਭਾਏ ਆਪਣੇ ਸੱਚੀ ਸੇਵਾ ਨਾਲ ਸਦਾ ਲੋਕ ਹਿਤਾਂ ਦੀ ਪਗਡੰਡੀ 'ਤੇ ਕੰਮ ਕੀਤਾ ਹੈ।
ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਯੂਨਿਟ ਨੇ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਰਾਏਕੋਟ ਹਲਕੇ ਵਿਚ ਪਾਰਟੀ ਦੀ ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਆਮ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਗੁਰਮਿੰਦਰ ਸਿੰਘ ਤੂਰ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ 'ਤੇ ਪੂਰਾ ਉਤਰਣ ਦੀ ਕੋਸ਼ਿਸ਼ ਕਰਨਗੇ ਅਤੇ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇੱਕ ਕਰਨਗੇ।