ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ ਠੱਗੀ, ਪੁਲਸ ਨੇ ਦਰਜ ਕੀਤਾ ਮਾਮਲਾ

09/16/2022 6:29:00 PM

ਜਗਰਾਓਂ (ਮਾਲਵਾ) : ਥਾਣਾ ਸਿਟੀ ਪੁਲਸ ਨੇ ਸੋਹਣ ਸਿੰਘ ਪੁੱਤਰ ਗੁਰਨਾਮ ਸਿੰਘ ਨਿਵਾਸੀ ਸ਼ੇਰਪੁਰ ਖੁਰਦ ਦੀ ਸ਼ਿਕਾਇਤ ’ਤੇ ਸੁਰਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਨਿਵਾਸੀ ਲੀਲਾ ਮੇਘ ਸਿੰਘ ਖ਼ਿਲਾਫ 80 ਹਜ਼ਾਰ ਲੈ ਕੇ ਉਸਦੇ ਲੜਕੇ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਦੇਹੀ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ। ਏ.ਐੱਸ.ਆਈ ਗੁਰਸੇਵਕ ਸਿੰਘ ਅਨੁਸਾਰ 12 ਦਸੰਬਰ 2020 ਨੂੰ ਸੋਹਣ ਸਿੰਘ ਵਲੋਂ ਦਿੱਤੀ ਸ਼ਿਕਾਇਤ ਦੀ ਜਾਂਚ ਕਪਤਾਨ ਪੁਲਸ (ਆਈ) ਵਲੋਂ ਕੀਤੀ ਗਈ ਜਿਸ ’ਚ ਪਾਇਆ ਗਿਆ ਕਿ ਉਪਰੋਕਤ ਏਜੰਟ ਸੁਰਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੇ ਲੜਕੇ ਹਰਪ੍ਰੀਤ ਸਿੰਘ ਨੂੰ ਦੁਬਈ ਭੇਜਣ ਦਾ ਝਾਂਸਾ ਦੇ ਕੇ 80 ਹਜ਼ਾਰ ਰੁਪਏ ਦੀ ਧੋਖਾਦੇਹੀ ਕੀਤੀ ਹੈ। 

ਪੁਲਸ ਨੇ ਐੱਸ. ਐੱਸ. ਪੀ ਲੁਧਿਆਣਾ ਦਿਹਾਤੀ ਦੇ ਹੁਕਮ ’ਤੇ ਮਾਮਲਾ ਦਰਜ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਪੀੜਤ ਧਿਰ ਦੇ ਬਿਆਨਾਂ ਨੂੰ ਕਲਮਬੱਧ ਕਰਕੇ ਪੁੱਛਗਿੱਛ ਜਾਰੀ ਹੈ, ਦੋਸ਼ ਸਹੀ ਪਾਏ ਜਾਣ ’ਤੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

Gurminder Singh

This news is Content Editor Gurminder Singh