ਅੰਮ੍ਰਿਤਸਰ ਰੇਲ ਹਾਦਸੇ ’ਚ ਮਾਰੇ ਗਏ ਲੋਕਾਂ ਨੂੰ ਕੈਂਡਲ ਮਾਰਚ ਕੱਢ ਕੇ ਦਿੱਤੀ ਸ਼ਰਧਾਜਲੀ
Monday, Oct 22, 2018 - 02:54 PM (IST)

ਲੁਧਿਆਣਾ (ਕਾਲੀਆ) : ਲੋਕ ਸੇਵਾ ਕਮੇਟੀ ਐਂਡ ਵੈੱਲਫੇਅਰ ਸੋਸਾਇਟੀ ਦੇ ਸਮੂਹ ਮੈਂਬਰਾਂ ਨੇ ਪ੍ਰਧਾਨ ਅਮਨ ਮੁੱਲਾਂਪੁਰ ਦੀ ਅਗਵਾਈ ’ਚ ਅੰਮ੍ਰਿਤਸਰ ਵਿਖੇ ਰੇਲ ਹਾਦਸੇ ’ਚ ਮਾਰੇ ਗਏ ਲੋਕਾਂ ਦੀ ਅਮਨ ਸ਼ਾਂਤੀ ਲਈ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੂੰ ਇਹੋ ਜਿਹੇ ਭਿਆਨਕ ਹਾਦਸਿਆਂ ਤੋਂ ਸੇਧ ਲੈ ਕੇ ਰੇਲਵੇ ਟਰੈਕ ਨੇਡ਼ੇ ਸਮਾਗਮ ਕਰਵਾਉਣ ਦੀ ਮਨਜ਼ੂਰੀ ਨਾ ਦਿੱਤੀ ਜਾਵੇ ਅਤੇ ਜ਼ਿੰਮੇਵਾਰੀ ’ਚ ਅਣਗਹਿਲੀ ਵਰਤਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰ ਕੇ ਸਖਤ ਸਜ਼ਾ ਦਿਵਾਈ ਜਾਵੇ। ਉਨ੍ਹਾਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਨਾਲ ਪ੍ਰਮਿੰਦਰ ਸਿੰਘ ਭਨੋਹਡ਼, ਨਵਜੋਤ ਦਾਖਾ, ਲਵਲੀ ਮੁੱਲਾਂਪੁਰ, ਕਮਲਜੀਤ ਦਾਖਾ, ਕਾਕਾ ਮੰਡਿਆਣੀ, ਸ਼ਰਨਜੀਤ ਭਨੋਹਡ਼, ਚਰਨਜੀਤ ਭਨੋਹਡ਼ ਆਦਿ ਹਾਜ਼ਰ ਸਨ।