ਦਿੱਲੀ ਦੀਆਂ ਚੋਣਾਂ ਨਾਲ ਪੰਜਾਬ ਦੀ ਸਿਆਸਤ ''ਤੇ ਕੋਈ ਫਰਕ ਨਹੀਂ ਪਵੇਗਾ: ਅਸ਼ਵਨੀ ਸ਼ਰਮਾ

02/11/2020 3:17:51 PM

ਲੁਧਿਆਣਾ (ਨਰਿੰਦਰ): ਦਿੱਲੀ 'ਚ ਆਮ ਆਦਮੀ ਪਾਰਟੀ ਦੀ ਲੀਡ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਆਖਰੀ ਵੋਟ ਤੱਕ ਉਮੀਦ ਹੈ ਅਤੇ ਵੋਟ ਫੀਸਦ 'ਚ ਭਾਜਪਾ ਦੇ ਇਜ਼ਾਫਾ ਹੋਇਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਜਿੱਤ ਦਾ ਪੰਜਾਬ ਦੀ ਸਿਆਸਤ ਤੇ ਕੋਈ ਅਸਰ ਨਹੀਂ ਪਵੇਗਾ।  ਉਧਰ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਵੀ ਆਮ ਆਦਮੀ ਪਾਰਟੀ ਦੀ ਇਸ ਜਿੱਤ ਤੇ ਕਿਹਾ ਹੈ ਕਿ ਇਸ ਦਾ ਅਸਰ ਪੰਜਾਬ ਦੀ ਸਿਆਸਤ ਤੇ ਨਹੀਂ ਪੈਣ ਵਾਲਾ।

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦਿੱਲੀ ਦੇ ਵਿੱਚ ਭਾਜਪਾ ਦਾ ਵੋਟ ਸ਼ੇਅਰ ਵਧਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਨਤੀਜਿਆਂ ਨੇ ਵੀ ਸਭ ਨੂੰ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਉਹ ਫਿਲਹਾਲ ਆਪਣਾ ਖਾਤਾ ਤੱਕ ਨਹੀਂ ਖੋਲ੍ਹ ਸਕੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਦਾ ਅਸਰ ਪੰਜਾਬ ਦੀ ਸਿਆਸਤ ਤੇ ਨਹੀਂ ਹੋਵੇਗਾ ਕਿਉਂਕਿ ਆਮ ਆਦਮੀ ਪਾਰਟੀ ਨੂੰ ਪੰਜਾਬ 'ਚ ਜੋ ਮਿਲਣਾ ਸੀ ਉਹ ਮਿਲ ਚੁੱਕਾ ਹੈ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਹੈ ਕਿ ਫਿਲਹਾਲ ਇਹ ਕਹਿਣਾ ਮੁਸ਼ਕਿਲ ਹੈ ਕਿ ਭਾਜਪਾ ਦਾ ਵੋਟ ਸ਼ੇਅਰ ਕਿੰਨਾ ਫੀਸਦੀ ਆਉਂਦਾ ਹੈ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ 'ਚ ਹੋਈ ਇਸ ਜਿੱਤ ਦਾ ਪੰਜਾਬ ਦੀ ਸਿਆਸਤ ਤੇ ਕੋਈ ਬਹੁਤਾ ਅਸਰ ਨਹੀਂ ਹੋਣ ਵਾਲਾ। ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਨੇ ਇਹ ਪਹਿਲਾਂ ਹੀ ਫੈਸਲਾ ਕਰ ਲਿਆ ਸੀ ਕਿ ਦਿੱਲੀ ਚੋਣਾਂ ਦੇ ਵਿੱਚ ਉਹ ਹਿੱਸਾ ਨਹੀਂ ਲੈਣਗੇ।


Shyna

Content Editor

Related News