ਦੋ ਭਰਾਵਾਂ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ,  ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

Wednesday, Mar 04, 2026 - 06:17 PM (IST)

ਦੋ ਭਰਾਵਾਂ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ,  ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ (ਅਨਿਲ): ਥਾਣਾ ਮੇਹਰਬਾਨ ਦੀ ਪੁਲਸ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦੋ ਭਰਾਵਾਂ ਦੀ ਕੁੱਟਮਾਰ ਕਰਨ ਵਾਲੇ ਤਿੰਨ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀਪਕ ਕੁਮਾਰ (ਵਾਸੀ ਪਿੰਡ ਬਾਜੜਾ) ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਏਕਤਾ ਕਾਲੋਨੀ ਦੇ ਰਹਿਣ ਵਾਲੇ ਰਾਜਕੁਮਾਰ ਤਿਵਾਰੀ, ਅੰਕਿਤ ਤਿਵਾਰੀ ਅਤੇ ਅਮਿਤ ਤਿਵਾਰੀ ਨੇ ਉਸ ਦੇ ਭਰਾ ਪ੍ਰੇਮ ਕੁਮਾਰ ਨਾਲ ਗਾਲੀ-ਗਲੋਚ ਕੀਤਾ। ਜਦੋਂ ਉਹ ਆਪਣੇ ਭਰਾ ਨੂੰ ਨਾਲ ਲੈ ਕੇ ਏਕਤਾ ਕਾਲੋਨੀ ਵਿਚ ਉਕਤ ਲੋਕਾਂ ਨੂੰ ਸਮਝਾਉਣ ਗਿਆ, ਤਾਂ ਉੱਥੇ ਮੌਜੂਦ ਤਿੰਨੋਂ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦੋਵਾਂ ਭਰਾਵਾਂ ਦੀ ਕੁੱਟਮਾਰ ਕੀਤੀ, ਜਿਸ ਵਿਚ ਉਹ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।


author

Anmol Tagra

Content Editor

Related News