ਲਡ਼ਾਈ ਛੁਡਾਉਣ ਗਏ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Wednesday, Oct 10, 2018 - 11:40 AM (IST)

ਲਡ਼ਾਈ ਛੁਡਾਉਣ ਗਏ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ  ਹਮਲਾ

ਖੰਨਾ (ਸੁਨੀਲ) : ਬੀਤੀ ਰਾਤ ਕਰੀਬ 9.30 ਵਜੇ ਸਥਾਨਕ ਉੱਤਮ ਨਗਰ ਖਾਲਸਾ ਸਕੂਲ ਰੋਡ ’ਤੇ ਇਕ ਨੌਜਵਾਨ ਨੂੰ ਹਥਿਆਰਾਂ ਨਾਲ ਲੈਸ ਤਿੰਨ ਵਿਅਕਤੀਅਾਂ ਨੇ ਬੁਰੀ ਤਰ੍ਹਾਂ ਕੁੱਟਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਪਰਿਵਾਰ ਵਾਲਿਆਂ ਦੀ ਸਹਾਇਤਾ ਨਾਲ ਜ਼ਖਮੀ ਵਿਕਰਮਜੀਤ ਸਿੰਘ (30) ਪੁੱਤਰ ਸੁਰਿੰਦਰ ਸਿੰਘ ਨੂੰ ਖੰਨਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਉਣ ਉਪਰੰਤ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ, ਉਥੇ ਹੀ ਪੁਲਸ ਨੇ ਇਸ ਸਬੰਧੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹਸਪਤਾਲ ’ਚ ਜ਼ੇਰੇ ਇਲਾਜ ਵਿਕਰਮਜੀਤ ਨੇ ਦੱਸਿਆ ਕਿ ਬੀਤੀ ਰਾਤ 9.30 ਵਜੇ ਜਦੋਂ ਉਹ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ ਤਾਂ ਰਸਤੇ ’ਚ 3 ਵਿਅਕਤੀ ਇਕ ਲੜਕੇ ਨੂੰ ਬੁਰੀ ਤਰ੍ਹਾਂ ਕੁੱਟ ਰਹੇ ਸਨ। ਸਹਾਇਤਾ ਕਰਨ ਦੇ ਉਦੇਸ਼ ਨਾਲ ਜਿਵੇਂ ਹੀ ਉਸ ਨੇ ਝਗਡ਼ਾ ਛੁਡਵਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਨੂੰ ਹੀ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਕਈ ਵਾਰ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ, ਜਾਂਦੇ-ਜਾਂਦੇ ਉਹ ਉਸ ਦੀ ਐਕਟਿਵਾ ਨੂੰ ਵੀ ਤੋਡ਼ ਗਏ। ਇਸ ਸਬੰਧੀ ਕੇਸ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਪੀਡ਼ਤ ਦੇ ਬਿਆਨਾਂ ’ਤੇ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਛੇਤੀ ਹੀ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।


Related News