ਸ਼੍ਰੋਮਣੀ ਕਮੇਟੀ ਦੇ ਇਜਲਾਸ ਵਿਚ ਚੁੱਕਾਂਗੇ ਵੱਡੇ ਪੰਥਕ ਮਸਲੇ : ਬੀਬੀ ਜਗੀਰ ਕੌਰ
Monday, Jul 14, 2025 - 11:41 AM (IST)

ਲੁਧਿਆਣਾ (ਮੁੱਲਾਂਪੁਰੀ)- ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਬੁਲਾਏ ਇਜਲਾਸ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਵਿਰੋਧੀ ਧਿਰ ’ਚ ਬੈਠ ਕੇ ਪਿਛਲੇ ਕਈ ਮਹੀਨਿਆਂ ਤੋਂ ਪੰਥਕ ਸਫਾਂ ’ਚ ਆਈ ਗਿਰਾਵਟ ਤੇ ਪੰਥ ਦੇ ਉਲਝੇ ਮਾਮਲਿਆਂ ਨੂੰ ਹੱਲ ਕਰਨ ਲਈ ਮੰਗ ਕਰਦੇ ਆ ਰਹੇ ਸੀ ਕਿ ਜਲਦੀ ਇਜਲਾਸ ਬੁਲਾਇਆ ਜਾਵੇ। ਸਾਡੀ ਪ੍ਰੈੱਸ ਕਾਨਫਰੰਸ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਸ ਗੱਲ ਦਾ ਇਲਮ ਹੋ ਗਿਆ ਕਿ ਹੁਣ ਇਜਲਾਸ ਬਲਾਉਣਾ ਸਮੇਂ ਦੀ ਲੋੜ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਇਹ ਦਰੁਸਤ ਫ਼ੈਸਲਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋਂ ਮੰਗ ਕੀਤੀ ਕਿ ਇਜਲਾਸ ਵਿਚ ਵਿਰੋਧੀ ਧਿਰ ਤੇ ਸਾਰੇ ਮੈਂਬਰਾਂ ਨੂੰ ਆਪਣੀ ਗੱਲ ਰੱਖਣ ਦਾ ਖੁੱਲ੍ਹਾ ਸਮਾਂ ਦਿੱਤਾ ਜਾਵੇ ਕਿਉਂਕਿ ਪੰਥਕ ਮਾਮਲੇ ਹੱਲ ਕਰਨ ਤੇ ਵਿਚਾਰਨ ਲਈ ਇਹ ਸਭ ਤੋਂ ਵੱਡਾ ਪਲੇਟਫਾਰਮ ਹੈ। ਉਨ੍ਹਾਂ ਆਪਣੇ ਸਾਥੀ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਇਜਲਾਸ ਵਿਚ ਪੰਥਕ ਮੁੱਦੇ 'ਤੇ ਮਸਲਿਆਂ ਲਈ ਇਕਜੁੱਟ ਹੋਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8