ਪੰਜਾਬ ਨੂੰ ਭ੍ਰਿਸ਼ਟਾਚਾਰ ਤੇ ਨਸ਼ਾ ਮੁਕਤ ਰੰਗਲਾ ਪੰਜਾਬ ਬਣਾਵੇਗੀ ਭਾਜਪਾ : ਵਿਜੇ ਰੂਪਾਨੀ

Friday, Feb 24, 2023 - 03:25 PM (IST)

ਪੰਜਾਬ ਨੂੰ ਭ੍ਰਿਸ਼ਟਾਚਾਰ ਤੇ ਨਸ਼ਾ ਮੁਕਤ ਰੰਗਲਾ ਪੰਜਾਬ ਬਣਾਵੇਗੀ ਭਾਜਪਾ : ਵਿਜੇ ਰੂਪਾਨੀ

ਖੰਨਾ (ਬਿਪਨ) : ਭਾਰਤੀ ਜਨਤਾ ਪਾਰਟੀ ਦੀ ਜ਼ੋਨਲ ਮੀਟਿੰਗ ਦੌਰਾਨ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ,ਨਸ਼ਾ ਮੁਕਤ ,ਖੁਸ਼ਹਾਲ ਤੇ ਰੰਗਲਾ ਪੰਜਾਬ ਬਣਾਵੇਗੀ।ਅੱਜ ਭਾਜਪਾ ਦੀ ਖੰਨਾ ਵਿੱਚ ਹੋਈ ਜ਼ੋਨਲ ਮੀਟਿੰਗ ਦੌਰਾਨ ਸੱਤ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ, ਜਿਸ ਦੀ ਪ੍ਰਧਾਨਗੀ ਭਾਜਪਾ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਨੇ ਕੀਤੀ। ਇਸ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਇਸ ਮੌਕੇ ਉਨ੍ਹਾਂ ਨਾਲ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੰਗਠਨ ਜਨਰਲ ਸਕੱਤਰ ਸ਼੍ਰੀ ਮੰਥਰੀ, ਸ਼੍ਰੀ ਨਿਵਾਸਲੂ, ਸਹਿ ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਤੇ ਸੂਬਾ ਜਨਰਲ ਸਕੱਤਰ ਤੇ ਭਾਜਪਾ ਜ਼ੋਨਲ ਇੰਚਾਰਜ ਮੋਨਾ ਜੈਸਵਾਲ ਵੀ ਮੌਜੂਦ ਸਨ। 

ਇਹ ਵੀ ਪੜ੍ਹੋ : ਪ੍ਰੀਪੇਡ ਬਿਜਲੀ ਮੀਟਰ ਯੋਜਨਾ ਨੇ ਵਧਾਈ ਲੋਕਾਂ ਦੀ ਚਿੰਤਾ; ਜਾਣੋ ਕਿਵੇਂ ਕਰਦੈ ਕੰਮ ਤੇ ਕੀ ਹਨ ਮੀਟਰ ਦੇ ਲਾਭ

ਵਿਜੇ ਰੂਪਾਨੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਜਪਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ,ਨਸ਼ਾ ਮੁਕਤ ,ਖੁਸ਼ਹਾਲ ਤੇ ਰੰਗਲਾ ਪੰਜਾਬ ਬਣਾਏਗੀ।ਉਹਨਾਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਂਦੇ ਮਾਰਚ ਮਹੀਨੇ ਵਿੱਚ ਪੰਜਾਬ ਆ ਰਹੇ ਹਨ,ਉਹ ਨਸ਼ਿਆਂ ਦੇ ਦਰਿਆ ਵਿੱਚ ਵਹਿ ਰਹੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਪੈਂਦੇ ਸ਼ਹਿਰਾਂ ਤੋਂ ਲੈ ਕੇ ਹਰ ਪਿੰਡ ਵਿੱਚ ਕੱਢੀ ਜਾਣ ਵਾਲੀ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਗੁਰੂ ਨਗਰੀ ਅੰਮ੍ਰਿਤਸਰ ਤੋਂ ਕਰਨਗੇ ।ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ, ਭ੍ਰਿਸ਼ਟਾਚਾਰ ,ਨਸ਼ਾਖੋਰੀ, ਬੇਰੁਜ਼ਗਾਰੀ, ਬੱਚਿਆਂ ਦਾ ਪੰਜਾਬ ਦੀ ਧਰਤੀ ਛੱਡ ਕੇ ਵੱਡੇ ਪੱਧਰ 'ਤੇ ਦੂਜੇ ਦੇਸ਼ਾਂ ਵਿੱਚ ਜਾਣਾ, ਪੰਜਾਬ ਦੀ ਅਮਨ-ਕਾਨੂੰਨ ਦੀ ਮੌਜੂਦਾ ਸਥਿਤੀ ਆਦਿ 'ਤੋਂ ਚੰਗੀ ਤਰ੍ਹਾਂ ਜਾਣੂ ਹੈ।

PunjabKesari

 

ਪੰਜਾਬ ਦੇ ਮੌਜੂਦਾ ਹਾਲਾਤ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਵਿਜੇ ਰੂਪਾਨੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਉਪਰੋਕਤ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਜਨਤਾ ਦੇ ਸੰਪਰਕ 'ਚ ਹੈ ਅਤੇ ਉਨ੍ਹਾਂ ਨਾਲ ਗੱਲਬਾਤ ਕਰ ਰਹੀ ਹੈ। ਅੱਜ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਖ਼ਰਾਬ ਹੈ,ਬੱਚਾ ਬੱਚਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੋਂ ਦੁਖੀ ਹੈ ।ਵਿਜੇ ਰੂਪਾਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਉਹ ਆਉਣ ਵਾਲੀਆਂ ਪੰਜਾਬ ਦੀਆ ਸਥਾਨਿਕ ਤੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ।

ਇਹ ਵੀ ਪੜ੍ਹੋ : ਸਾਬਕਾ ਤੇ ਮੌਜੂਦਾ ਵਿਧਾਇਕਾਂ ਖ਼ਿਲਾਫ਼ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਹਾਈ ਕੋਰਟ ਸਖ਼ਤ, ਦਿੱਤੇ ਇਹ ਨਿਰਦੇਸ਼

ਅਸ਼ਵਨੀ ਸ਼ਰਮਾ ਨੇ ਇਸ ਮੌਕੇ ਆਪਣੇ ਸੰਬੋਧਨ 'ਚ ਕਿਹਾ ਕਿ ਜਿਸ ਤੇਜ਼ੀ ਨਾਲ ਪੰਜਾਬ 'ਚ ਭਾਜਪਾ ਨੂੰ ਪਿਆਰ ਮਿਲ ਰਿਹਾ ਹੈ, ਉਸ ਨੂੰ ਵੇਖ ਕੇ ਵਿਰੋਧੀ ਧਿਰਾਂ ਬੌਖਲਾਈਆਂ ਹੋਈਆਂ ਹਨ ।ਅੱਜ ਪਿੰਡਾਂ ਦੇ ਲੋਕ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਪੱਖੀ ਨੀਤੀਆ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ,ਇਸ ਤੋਂ ਸਾਫ਼ ਹੋ ਗਿਆ ਹੈ ਕਿ ਆਉਣ ਵਾਲਾ ਸਮਾਂ ਭਾਜਪਾ ਦਾ ਹੈ। ਲੋਕਾਂ ਨੂੰ ਭਾਜਪਾ ਦੇ ਹੱਥਾਂ ਵਿੱਚ ਆਪਣਾ ਭਵਿੱਖ ਮਜ਼ਬੂਤ ਅਤੇ ਉੱਜਵਲ ਨਜ਼ਰ ਆਉਣ ਲੱਗਾ ਹੈ। ਪੰਜਾਬ ਦੇ ਲੋਕਾਂ ਨੇ ਦੂਸਰੀਆਂ ਸਾਰੀਆਂ ਪਾਰਟੀਆਂ ਨੂੰ ਅਜ਼ਮਾ ਕੇ ਦੇਖ ਲਿਆ ਹੈ ਅਤੇ ਹੁਣ ਪੰਜਾਬੀਆਂ ਦੀ ਇੱਕੋ ਇੱਕ ਉਮੀਦ ਭਾਰਤੀ ਜਨਤਾ ਪਾਰਟੀ ਤੋਂ ਹੀ ਹੈ। ਸ਼ਰਮਾ ਨੇ ਕਿਹਾ ਕਿ ਦੇਸ਼ ਦੀ ਸ਼ਾਨ ਕਹਾਉਣ ਵਾਲਾ ਪੰਜਾਬ ਡਰੱਗ ਮਾਫੀਆ ਤੇ ਭ੍ਰਿਸ਼ਟਾਚਾਰ ਕਾਰਨ ਬਰਬਾਦ ਹੋ ਚੁੱਕਾ ਹੈ।

ਇਹ ਵੀ ਪੜ੍ਹੋ :  ਮਸ਼ੂਕ ਦੇ ਫੜੇ ਜਾਣ ਦਾ ਦਰਦ ਤੇ ਬਦਲਾ ਲੈਣ ਦੀ ਟੀਸ ਬਣੀ ਗੈਂਗਸਟਰ ਤੇਜਾ ਦੀ ਮੌਤ ਦਾ ਕਾਰਨ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬੀਆਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਰਾਮ ਭਰੋਸੇ ਛੱਡ ਦਿੱਤਾ ਗਿਆ ਹੈ। ਪੰਜਾਬੀ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ, ਕਿਉਂਕਿ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਪੰਜਾਬ ਵਿੱਚ ਅਪਰਾਧ ਦੀ ਦਰ ਲਗਾਤਾਰ ਵਧ ਰਹੀ ਹੈ, ਪੰਜਾਬ ਪੁਲਸ ਦਾ ਭੈ ਖ਼ਤਮ ਹੋ ਰਿਹਾ ਹੈ ਅਤੇ ਭ੍ਰਿਸ਼ਟਾਚਾਰ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਸੂਬੇ ਦੇ ਇਮਾਨਦਾਰ ਵੋਟਰਾਂ ਨੇ ਆਮ ਆਦਮੀ ਪਾਰਟੀ 'ਤੇ ਭਰੋਸਾ ਤਾਂ ਕੀਤਾ ਪਰ ਭਗਵੰਤ ਮਾਨ ਨੇ ਸੱਤਾ 'ਚ ਆਉਣ ਤੋਂ ਬਾਅਦ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬ 'ਤੇ ਸਿਰਫ਼ ਪੰਜਾਬੀਆ ਦਾ ਹੱਕ ਹੈ ।ਉਹਨਾਂ ਕਿਹਾ ਕਿ ਪੰਜਾਬੀ ਪੜ੍ਹਨ-ਲਿਖਣ ਤੋਂ ਅਣਜਾਣ ਬਾਹਰੀ ਨੂੰ ਪੰਜਾਬ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਉਣਾ ਪੰਜਾਬੀਆ ਦੇ ਹੱਕਾਂ 'ਤੇ ਡਾਕਾ ਹੈ ।ਅਸ਼ਵਨੀ ਸ਼ਰਮਾ ਨੇ ਪੰਜ ਤਖਤਾਂ ਤੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ “ਗੁਰੂ ਕਿਰਪਾ ਰੇਲ ਗੱਡੀ “ਚਲਾਉਣ ਦਾ ਐਲਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹਿਰਦੇ ਤੋਂ ਧੰਨਵਾਦ ਕੀਤਾ । 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News