ਵਿਜੀਲੈਂਸ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ''ਤੇ ਰੱਜ ਕੇ ਵਰ੍ਹੇ ਕਾਂਗਰਸੀ
Thursday, Aug 25, 2022 - 01:54 PM (IST)
ਲੁਧਿਆਣਾ (ਨਰਿੰਦਰ) : ਟੈਂਡਰ ਘੁਟਾਲੇ 'ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬੀਤੇ ਦਿਨ ਅਦਾਲਤ ਵੱਲੋਂ 4 ਦਿਨ ਦੇ ਰਿਮਾਂਡ ’ਤੇ ਭੇਜੇ ਜਾਣ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਸਥਿਤ ਵਿਜੀਲੈਂਸ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਵਾਰ ਫਿਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਵਿਜੀਲੈਂਸ ਰਾਹੀਂ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਆਸ਼ੂ ਅਤੇ ਹੋਰ ਸਾਬਕਾ ਮੰਤਰੀਆਂ 'ਤੇ ਹੋ ਰਹੀ ਵਿਜੀਲੈਂਸ ਦੀ ਕਾਰਵਾਈ 'ਤੇ ਬੋਲੇ ਪ੍ਰੋ. ਚੰਦੂਮਾਜਰਾ
ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਇਸ ਥਾਂ ’ਤੇ ਧਰਨਾ ਜਾਰੀ ਰੱਖਿਆ ਜਾਵੇਗਾ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁਹਾਲੀ ਵਿਖੇ ਕੈਂਸਰ ਹਸਪਤਾਲ ਦਾ ਉਦਘਾਟਨ ਕੀਤੇ ਜਾਣ 'ਤੇ ਉਨ੍ਹਾਂ ਨੇ ਜਿੱਥੇ ਸਵਾਗਤ ਕੀਤਾ, ਉਥੇ ਹੀ ਅਫ਼ਸੋਸ ਪ੍ਰਗਟਾਇਆ ਕਿ ਇਸ ਸਬੰਧੀ ਜਾਰੀ ਇਸ਼ਤਿਹਾਰ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਜ਼ਿਕਰ ਨਹੀਂ ਕੀਤਾ ਗਿਆ ਜਿੰਨ੍ਹਾਂ ਨੇ ਇਸ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਸੀ।