ਪ੍ਰਿੰਸੀਪਲ ਡਾ. ਮੋਹਨ ਲਾਲ ਸ਼ਰਮਾ ਬਣੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸੂਬਾ ਪੱਧਰੀ ਵਰਕਿੰਗ ਕਮੇਟੀ ਦੇ ਮੈਂਬਰ
Monday, Oct 06, 2025 - 02:12 PM (IST)

ਲੁਧਿਆਣਾ (ਵਿੱਕੀ): ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਪ੍ਰਿੰਸੀਪਲ ਡਾ. ਮੋਹਨ ਲਾਲ ਸ਼ਰਮਾ ਨੂੰ ਸਮਾਣਾ ਅਤੇ ਸੁਤਰਾਣਾ ਹਲਕਿਆਂ ਨੂੰ ਤਰਜੀਹ ਦਿੰਦੇ ਹੋਏ ਪਾਰਟੀ ਦੀ ਸੂਬਾ ਪੱਧਰੀ ਵਰਕਿੰਗ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਰਾਂ ਅਤੇ ਡਾ. ਸ਼ਰਮਾ ਦੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਹੈ। ਡਾ. ਮੋਹਨ ਲਾਲ ਸ਼ਰਮਾ, ਜੋ ਕਿ ਆਪਣੇ ਦੋਸਤਾਨਾ ਸੁਭਾਅ ਅਤੇ ਮਨੁੱਖਤਾ ਅਤੇ ਸਚਾਈ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣੇ ਜਾਂਦੇ ਹਨ, ਨੇ ਵੱਖ-ਵੱਖ ਡੀ. ਏ. ਵੀ. ਸਕੂਲਾਂ ’ਚ ਕੰਮ ਕਰਦੇ ਹੋਏ ਕਈ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਯਤਨ ਕੀਤੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਖੁੱਲ੍ਹਣ ਜਾ ਰਿਹਾ ਇਕ ਹੋਰ Airport! ਕੇਂਦਰੀ ਮੰਤਰੀ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ
ਉਨ੍ਹਾਂ ਨੇ ਕਈ ਲੋੜਵੰਦ ਲੜਕੀਆਂ ਦੇ ਵਿਆਹ ਵੀ ਕਰਵਾਏ ਅਤੇ ਲੋੜਵੰਦ ਔਰਤਾਂ ਲਈ ਰਾਸ਼ਨ ਦਾ ਪ੍ਰਬੰਧ ਵੀ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਸਮਾਜਿਕ ਅਤੇ ਵਿੱਦਿਅਕ ਖੇਤਰਾਂ ’ਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਵਰਕਿੰਗ ਕਮੇਟੀ ਦੇ ਮੈਂਬਰ ਬਣਨ ਤੋਂ ਬਾਅਦ ਡਾ. ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਦੇ ਹਰ ਹੁਕਮ ਦੀ ਪਾਲਣਾ ਕਰਨਗੇ ਅਤੇ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਹਮੇਸ਼ਾ ਤਿਆਰ ਰਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8