ਡਰੇਨ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

04/04/2022 6:26:38 PM

ਰਾਏਕੋਟ (ਭੱਲਾ) : ਸਥਾਨਕ ਸ਼ਹਿਰ ਦੇ ਬਰਨਾਲਾ ਬਾਈਪਾਸ ’ਤੇ ਸਥਿਤ ਡਰੇਨ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਗੰਦੇ ਪਾਣੀ ਵਿਚ ਮਿਲੀ ਹੈ। ਇਸ ਸਬੰਧੀ ਕੁਝ ਵਿਅਕਤੀਆਂ ਨੇ ਪੁਲਸ ਨੂੰ ਸੂਚਨਾ ਦਿੱਤੀ ਤਾਂ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਲਾਸ਼ ਨੂੰ ਡਰੇਨ ਵਿਚੋਂ ਬਾਹਰ ਕਢਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਬਰਨਾਲਾ ਰੋਡ ’ਤੇ ਲੰਘਦੀ ਡਰੇਨ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ ਜਿਸ ਦੀ ਹਾਲੇ ਤੱਕ ਪਛਾਣ ਨਹੀਂ ਹੋ ਪਾਈ ਹੈ।

ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਲਾਸ਼ ਨੂੰ ਸੁਧਾਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ ਤਾਂ ਕਿ ਇਸ ਦੀ ਪਛਾਣ ਹੋ ਸਕੇ। ਇਸ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


Gurminder Singh

Content Editor

Related News