ਨਸ਼ੇ ਦਾ ਸੇਵਨ ਕਰਦਾ ਨੌਜਵਾਨ ਫੜਿਆ
Tuesday, Oct 21, 2025 - 06:18 PM (IST)

ਲੁਧਿਆਣਾ (ਸ਼ਿਵਮ): ਮੇਹਰਬਾਨ ਪੁਲਸ ਨੇ ਨਸ਼ੀਲੇ ਪਦਾਰਥਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੇ ਨੂੰ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਜਸਪਾਲ ਕਾਲੋਨੀ ਵਿਚ ਗਸ਼ਤ ਕਰ ਰਹੀ ਸੀ। ਉਨ੍ਹਾਂ ਨੇ ਇਕ ਖਾਲੀ ਪਲਾਟ ’ਚ ਜ਼ਮੀਨ ’ਤੇ ਬੈਠਾ ਇਕ ਵਿਅਕਤੀ ਦੇਖਿਆ। ਜਦੋਂ ਪੁਲਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਉਸ ਕੋਲ ਜਾ ਕੇ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਿਹਾ ਸੀ। ਪੁਲਸ ਨੇ ਤੁਰੰਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ 10 ਰੁਪਏ ਦਾ ਨੋਟ, ਇਕ ਲਾਈਟਰ ਅਤੇ ਇਕ ਚਾਂਦੀ ਦਾ ਫੁਆਇਲ ਬਰਾਮਦ ਕੀਤਾ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਬਬਲੂ ਪੁੱਤਰ ਮੋਕੂ ਲਾਲ, ਵਾਸੀ ਦਸਮੇਸ਼ ਨਗਰ, ਨੂਰਵਾਲਾ ਰੋਡ ਵਜੋਂ ਹੋਈ ਹੈ। ਪੁਲਸ ਨੇ ਦੋਸ਼ੀ ਵਿਰੁੱਧ ਮੇਹਰਬਾਨ ਪੁਲਸ ਸਟੇਸ਼ਨ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।