ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕਾਬੂ
Wednesday, Mar 11, 2026 - 03:06 PM (IST)
ਲੁਧਿਆਣਾ (ਤਰੁਣ): ਕਚਹਿਰੀ ਕੰਪਲੈਕਸ ਦੀ ਬੈਕ ਸਾਈਡ ਨੇੜੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਗੌਰਵ ਸੂਦ ਉਰਫ ਧੁੱਤਾ ਨਿਵਾਸੀ ਨਿਰਮਲ ਨਗਰ, ਦੁੱਗਰੀ ਵਜੋਂ ਹੋਈ ਹੈ। ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਮੁਲਜ਼ਮ ਇਕ ਪਲਾਟ ਵਿਚ ਬੈਠਾ ਹੋਇਆ ਸੀ, ਜੋ ਕਿ ਨਸ਼ੇੜੀ ਜਾਪਦਾ ਸੀ। ਪੁਲਸ ਨੂੰ ਦੇਖ ਕੇ ਮੁਲਜ਼ਮ ਭੱਜਣ ਲੱਗਿਆ, ਜਿਸ ਨੂੰ ਪੁਲਸ ਨੇ ਦਬੋਚ ਲਿਆ। ਤਲਾਸ਼ੀ ਦੌਰਾਨ ਮੁਲਜ਼ਮ ਦੀ ਜੇਬ ਵਿਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
