ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਜਾਂਦੇ ਦੋ ਨਸ਼ਾ ਤਸ਼ਕਰ ਕਾਬੂ

06/29/2024 12:41:27 PM

ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਦਾਖਾ ਦੀ ਪੁਲਸ ਨੇ ਜਮਾਲਪੁਰ ਦੇ ਦੋ ਨਸ਼ਾ ਤਸ਼ਕਰਾਂ ਨੂੰ ਉਦੋਂ ਕਾਬੂ ਕਰ ਲਿਆ ਜਦੋਂ ਉਹ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਆਪਣੇ ਗਾਹਕਾਂ ਕੋਲ ਜਾ ਰਹੇ ਸਨ । ਪੁਲਸ ਨੇ ਉਕਤ ਤਸਕਰਾਂ ਕੋਲੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਅਧੀਨ  ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਏ. ਐੱਸ. ਆਈ. ਗੁਰਸੇਵਕ ਸਿੰਘ ਕਰ ਰਹੇ ਹਨ।


Gurminder Singh

Content Editor

Related News