ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ

Monday, Jul 06, 2026 - 05:57 PM (IST)

ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ

ਲੁਧਿਆਣਾ (ਸ਼ਿਵਮ) : ਥਾਣਾ ਮੇਹਰਬਾਨ ਦੀ ਪੁਲਸ ਨੇ ਇਕ ਨਸ਼ਾ ਸਮੱਗਲਰ ਨੂੰ ਹੈਰੋਇਨ ਦੀ ਸਪਲਾਈ ਕਰਨ ਜਾਂਦੇ ਸਮੇਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਬ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਮੱਤੇਵਾੜਾ ਦਾਣਾ ਮੰਡੀ ਦੀ ਬੈਕ ਸਾਈਡ ਵੱਲ ਜਾ ਰਹੀ ਸੀ ਅਤੇ ਉਸੇ ਦੌਰਾਨ ਉਥੇ ਇਕ ਵਿਅਕਤੀ ਦਿਖਾਈ ਦਿੱਤਾ ਜਦੋਂ ਪੁਲਸ ਟੀਮ ਨੇ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਟੀ ਮਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਦੀ ਪਛਾਣ ਗੁਰਦੀਪ ਸਿੰਘ ਪੁੱਤਰ ਸ਼ੁੱਕਰ ਸਿੰਘ ਵਾਸੀ ਪਿੰਡ ਖਾਸੀ ਖੁਰਦ ਵਜੋਂ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮ ਖਿਲਾਫ ਥਾਣਾ ਮੇਹਰਬਾਨ ਵਿਚ ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਕੇਸ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

Gurminder Singh

Content Editor

Related News