PAU ਪੁਲਸ ਵੱਲੋਂ ਨਸ਼ਾ ਤਸਕਰ ਗ੍ਰਿਫ਼ਤਾਰ
Tuesday, Oct 28, 2025 - 04:51 PM (IST)
ਲੁਧਿਆਣਾ (ਅਨਿਲ): ਪੀ.ਏ.ਯੂ. ਥਾਣਾ ਪੁਲਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਐੱਸ.ਐੱਚ.ਓ. ਲਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਪ੍ਰਤਾਪ ਸਿੰਘ ਵਾਲਾ ਵਜੋਂ ਕੀਤੀ ਹੈ।
