ਚੈਕਿੰਗ ਦੌਰਾਨ ਨੌਜਵਾਨ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ

Friday, Feb 13, 2026 - 06:31 PM (IST)

ਚੈਕਿੰਗ ਦੌਰਾਨ ਨੌਜਵਾਨ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ

ਲੁਧਿਆਣਾ (ਗੌਤਮ): ਥਾਣਾ ਦਰੇਸੀ ਦੀ ਪੁਲਸ ਨੇ ਇਲਾਕੇ ਵਿਚ ਚੈਕਿੰਗ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਖਿਲਾਫ ਨਸ਼ਾ ਤਸਕਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਦੇਵ ਨਗਰ ਦੇ ਰਹਿਣ ਵਾਲੇ ਮਨੀ ਸ਼ਰਮਾ ਵਜੋਂ ਕੀਤੀ ਹੈ। 

ਸਬ-ਇੰਸਪੈਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਬਾਜਵਾ ਨਗਰ ਪੁਲੀ 'ਤੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ, ਜਿਸ 'ਤੇ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਸੁੰਦਰ ਨਗਰ ਪੁਲੀ ਨੇੜਿਓਂ ਕਾਬੂ ਕਰ ਲਿਆ ਗਿਆ ਅਤੇ ਮੁਲਜ਼ਮ ਦੀ ਤਲਾਸ਼ੀ ਦੌਰਾਨ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਰਿਮਾਂਡ 'ਤੇ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


author

Anmol Tagra

Content Editor

Related News