ਥਾਣਾ ਜਮਾਲਪੁਰ ਪੁਲਸ ਵੱਲੋਂ 260 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਗ੍ਰਿਫਤਾਰ

Wednesday, Mar 11, 2026 - 06:19 PM (IST)

ਥਾਣਾ ਜਮਾਲਪੁਰ ਪੁਲਸ ਵੱਲੋਂ 260 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਗ੍ਰਿਫਤਾਰ

ਲੁਧਿਆਣਾ (ਅਨਿਲ): ਥਾਣਾ ਜਮਾਲਪੁਰ ਪੁਲਸ ਨੇ 260 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲਸ ਵੱਲੋਂ ਦੱਸਿਆ ਗਿਆ ਕਿ ਥਾਣਾ ਜਮਾਲਪੁਰ ਦੇ ਅਧੀਨ ਆਉਂਦੀ ਚੌਕੀ ਮੁੰਡੀਆਂ ਕਲਾਂ ਦੇ ਇੰਚਾਰਜ ਪਰਮਜੀਤ ਸਿੰਘ ਨੇ ਆਪਣੀ ਪੁਲਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਇਕ ਮੁਲਜ਼ਮ ਨੂੰ ਕਾਬੂ ਕੀਤਾ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਜਾ ਕੁਮਾਰ ਪੁੱਤਰ ਬਟੇਸ਼ਵਰ ਸਿੰਘ ਉਰਫ਼ ਸਾਧੂ ਵਾਸੀ ਰਾਮ ਨਗਰ, ਭਾਮੀਆਂ ਕਲਾਂ, ਥਾਣਾ ਜਮਾਲਪੁਰ, ਲੁਧਿਆਣਾ ਵਜੋਂ ਹੋਈ ਹੈ।

ਪੁਲਸ ਵੱਲੋਂ ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਮੁਕੱਦਮਾ ਨੰਬਰ 58 ਮਿਤੀ 10.03.2026 ਅਧੀਨ ਧਾਰਾ 21C, 61, 85 NDPS ਐਕਟ ਥਾਣਾ ਜਮਾਲਪੁਰ ਲੁਧਿਆਣਾ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ ਗਈ ਹੈ।


author

Anmol Tagra

Content Editor

Related News