2 ਨਸ਼ਾ ਸਮੱਗਲਰ ਗ੍ਰਿਫ਼ਤਾਰ, ਚੋਰੀ ਕੀਤੀਆਂ 5 ਐਕਟਿਵਾ ਬਰਾਮਦ
Wednesday, Oct 22, 2025 - 06:56 PM (IST)

ਲੁਧਿਆਣਾ (ਸ਼ਿਵਮ)- ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਗਲਤ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ 2 ਸਕੇ ਭਰਾਵਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਪੁਲਸ ਸਮੀਰ ਵਰਮਾ ਅਤੇ ਏ. ਸੀ. ਪੀ. ਨਾਰਥ ਕਿੱਕਰ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਸਲੇਮ ਟਾਬਰੀ ਦੇ ਮੁਖੀ ਹਰਸ਼ਵੀਰ ਸਿੰਘ ਸੰਧੂ ਅਤੇ ਥਾਣੇਦਾਰ ਜਿੰਦਲ ਲਾਲ ਸਿੱਧੂ ਦੀ ਪੁਲਸ ਟੀਮ ਨੇ ਐਕਟਿਵਾ ਸਵਾਰ 2 ਨਸ਼ਾ ਸਮੱਗਲਰ ਸਕੇ ਭਰਾਵਾਂ ਨੂੰ ਗ੍ਰਿਫਤਾਰ ਕਰ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 5-5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਤੋਂ ਬਾਅਦ ਪੁਲਸ ਨੇ ਦੋਵੇਂ ਨਸ਼ਾ ਸਮੱਗਲਰਾਂ ਖਿਲਾਫ ਥਾਣਾ ਸਲੇਮ ਟਾਬਰੀ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਜ਼ਬਰਦਸਤ ਧਮਾਕਾ! 2 ਔਰਤਾਂ ਸਣੇ ਕਈ ਲੋਕ ਆਏ ਲਪੇਟ 'ਚ, ਪੈ ਗਈਆਂ ਭਾਜੜਾਂ
ਉਨ੍ਹਾਂ ਦੱਸਿਆ ਕਿ ਦੋਵੇਂ ਨਸ਼ਾ ਸਮੱਗਲਰਾਂ ਦੀ ਪਛਾਣ ਸੰਦੀਪ ਸਿੰਘ ਅਤੇ ਰਵੀ ਕੁਮਾਰ ਪੁੱਤਰ ਮਨਵਿੰਦਰ ਸਿੰਘ ਵਾਸੀ ਪ੍ਰਤਾਪ ਸਿੰਘ ਵਾਲਾ ਸਕੇ ਭਰਾਵਾਂ ਵਜੋਂ ਕੀਤੀ ਗਈ ਹੈ। ਏ. ਡੀ. ਸੀ. ਪੀ. ਸਮੀਰ ਵਰਮਾ ਨੇ ਕਿ ਜਦੋਂ ਪੁਲਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਤਾਂ ਉਕਤ ਮੁਲਜ਼ਮਾਂ ਵਲੋਂ ਵੱਡੇ ਖੁਲਾਸੇ ਪੁਲਸ ਦੇ ਸਾਹਮਣੇ ਕੀਤੇ ਗਏ। ਉਕਤ ਮੁਲਜ਼ਮਾਂ ਨੇ ਦੱਸਿਆ ਕਿ ਉਹ ਆਪਣੀ ਨਸ਼ੇ ਦੀ ਲਤ ਪੂਰੀ ਕਰਨ ਲਈ ਪਿਛਲੇ ਕਈ ਸਾਲਾਂ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸ ਦੌਰਾਨ ਮੁਲਜ਼ਮਾਂ ਵਲੋਂ ਪੁਲਸ ਦੇ ਸਾਹਮਣੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੀਆਂ ਗਈਆਂ 5 ਐਕਟਿਵਾ ਸਬੰਧੀ ਪੁਲਸ ਨੂੰ ਦੱਸਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦੀ ਵੀ ਹੋਈ ਬਦਲੀ, ਵੇਖੋ LIST
ਇਸ ਤੋਂ ਬਾਅਦ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 5 ਐਕਟਿਵਾ ਬਰਾਮਦ ਕਰ ਕੇ ਨਸ਼ਾ ਸਮੱਗਲਿੰਗ ਮਾਮਲੇ ਵਿਚ ਚੋਰੀ ਦੀ ਧਾਰਾ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮੁਲਜ਼ਮਾਂ ਵਲੋਂ ਕੀਤੀਆਂ ਗਈਆਂ ਚੋਰੀਆਂ ਅਤੇ ਚੋਰੀ ਦਾ ਸਾਮਾਨ ਕਿਸ ਕਿਸ ਨੂੰ ਵੇਚਿਆ, ਸਬੰਧੀ ਖੁਲਾਸਾ ਪੁਲਸ ਆਉਣ ਵਾਲੇ ਦਿਨਾਂ ਵਿਚ ਕਰ ਸਕਦੀ ਹੈ।