ਨਸ਼ੀਲੀਆਂ ਗੋਲ਼ੀਆਂ ਸਣੇ ਤਸਕਰ ਗ੍ਰਿਫ਼ਤਾਰ

Monday, Mar 09, 2026 - 01:47 PM (IST)

ਨਸ਼ੀਲੀਆਂ ਗੋਲ਼ੀਆਂ ਸਣੇ ਤਸਕਰ ਗ੍ਰਿਫ਼ਤਾਰ

ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੀ ਪੁਲਸ ਨੇ 130 ਨਸ਼ੀਲੀਆਂ ਗੋਲ਼ੀਆਂ ਸਣੇ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਟਹਿਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਨੂੰ ਸਤਲੁਜ ਦਰਿਆ ਖਵਾਜਾ ਪੀਰ ਦੀ ਦਰਗਾਹ ਦੇ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਰਾਜਿੰਦਰ ਸਿੰਘ ਪੁੱਤਰ ਗੋਕੁਲ ਚੰਦ ਵਾਸੀ ਤਲਵੰਡੀ ਕਲਾਂ ਵਜੋਂ ਕੀਤੀ ਗਈ ਹੈ।
 


author

Anmol Tagra

Content Editor

Related News