ਜ਼ਿਮਨੀ ਚੋਣ ਅਖਾੜਾ ਭਖਿਆ ਪਰ ਪੰਜਾਬ ਦੇ 4 ਸਾਬਕਾ ਮੁੱਖ ਮੰਤਰੀ ਸੰਗਰੂਰ ਤੋਂ ਦੂਰ

06/14/2022 5:02:38 PM

ਲੁਧਿਆਣਾ (ਮੁੱਲਾਂਪੁਰੀ) : ਪੰਜਾਬ ਦੀ ਇਕੋ-ਇਕ ਲੋਕ ਸਭਾ ਜ਼ਿਮਨੀ ਚੋਣ ਸੰਗਰੂਰ ਲਈ ਭਾਵੇਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਪ੍ਰਧਾਨ ਤੇ ਹੋਰ ਜਥੇਬੰਦੀਆਂ ਦੇ ਨੇਤਾ ਸੰਗਰੂਰ ਹਲਕੇ ’ਚ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੇ ਹਨ ਪਰ ਪੰਜਾਬ ਦੇ 4 ਸਾਬਕਾ ਮੁੱਖ ਮੰਤਰੀ ਸੰਗਰੂਰ ਲੋਕ ਸਭਾ ਹਲਕੇ ਤੋਂ ਦੂਰ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ- ਨਵੀਂ ਆਬਾਕਾਰੀ ਨੀਤੀ ਨੂੰ ਲੈ ਕੇ ਪੰਜਾਬ ਸਰਕਾਰ ਤੇ ਸ਼ਰਾਬ ਦੇ ਠੇਕੇਦਾਰ ਆਹਮੋ-ਸਾਹਮਣੇ

ਚੋਣਾਂ ’ਚ ਕੁਝ ਦਿਨ ਬਾਕੀ ਹਨ। ਨਾ ਤਾਂ ਕਿਧਰੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਹਿਮਾਇਤ ’ਚ ਦਿਖਾਈ ਦਿੱਤੇ ਅਤੇ ਨਾ ਹੀ ਚਰਨਜੀਤ ਚੰਨੀ ਕਾਂਗਰਸ ਉਮੀਦਵਾਰ ਦੇ ਹੱਕ ’ਚ ਦਿਖਾਈ ਦਿੱਤੇ। ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਅਜੇ ਤੱਕ ਖੁੱਲ੍ਹ ਕੇ ਮੈਦਾਨ ’ਚ ਨਹੀਂ ਆਏ। ਜਦਕਿ ਚੌਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੀਮਾਰੀ ਕਾਰਨ ਹਸਪਤਾਲ ’ਚ ਦਾਖ਼ਲ ਹਨ। ਬੇਸ਼ੱਕ ਸੰਗਰੂਰ ਜ਼ਿਮਨੀ ਚੋਣ ਦਾ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਪਰ ਇਨ੍ਹਾਂ ਸਾਬਕਾ ਮੁੱਖ ਮੰਤਰੀਆਂ ਦੀ ਗ਼ੈਰ-ਹਾਜ਼ਰੀ ਜ਼ਰੂਰ ਰੜਕ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੀ ਜ਼ਰਖੇਜ਼ ਮਿੱਟੀ ਦਾ ਜਣਿਆ 'ਟਿੱਬਿਆਂ ਦਾ ਪੁੱਤ ਸਿੱਧੂ ਮੂਸੇਵਾਲਾ'

ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸੰਗਰੂਰ ’ਚ ਅਜੇ ਤੱਕ ਪੂਰੇ ਸਰਗਰਮ ਦਿਖਾਈ ਨਹੀਂ ਦੇ ਰਹੇ ਪਰ ਸੂਤਰਾਂ ਨੇ ਦੱਸਿਆ ਕਿ ਭਲਕੇ 15 ਜੂਨ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ’ਚ ਜ਼ਰੂਰ ਦਿਖਾਈ ਦੇ ਸਕਦੇ ਹਨ।

ਇਹ ਵੀ ਪੜ੍ਹੋ- 47 ਫੋਨ ਨੰਬਰਾਂ ਜ਼ਰੀਏ ਮੂਸੇਵਾਲਾ ਦੇ ਕਾਤਲਾਂ ਤੱਕ ਪੁਹੰਚੀ ਐੱਸ.ਆਈ.ਟੀ. , ਵੱਡੇ ਖੁਲਾਸੇ ਹੋਣ ਦੀ ਉਮੀਦ

ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ

Harnek Seechewal

This news is Content Editor Harnek Seechewal