ਵਿਦੇਸ਼ ਭੇਜਣ ਦੇ ਨਾਂ ''ਤੇ 2.29 ਲੱਖ ਦੀ ਠੱਗੀ
Thursday, Sep 11, 2025 - 05:32 PM (IST)

ਲੁਧਿਆਣਾ (ਰਾਮ) : ਇਕ ਨੌਜਵਾਨ ਵੱਲੋਂ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਬਹਾਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੀ ਸ਼ਿਕਾਇਤ ’ਤੇ ਡੇਹਲੋਂ ਥਾਣੇ ਦੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਯਸ਼ਿਕਾ ਉਰਫ਼ ਬਬਲੀ ਵਾਸੀ ਪਿੰਡ ਸ਼ੰਕਰ, ਥਾਣਾ ਡੇਹਲੋਂ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ; 30 ਸਤੰਬਰ ਤਕ...
ਸ਼ਿਕਾਇਤਕਰਤਾ ਬਲਵੰਤ ਸਿੰਘ ਵਾਸੀ ਪਿੰਡ ਬੱਦੋਵਾਲ ਪੱਤੀ ਰਾਉ ਕੀ ਨੇ ਪੁਲਸ ਨੂੰ ਆਪਣੇ ਬਿਆਨ ਵਿਚ ਦੱਸਿਆ ਕਿ ਮੁਲਜ਼ਮ ਨੇ ਉਸ ਨੂੰ ਅਤੇ ਉਸ ਦੇ ਭਤੀਜੇ ਨੂੰ ਵਿਦੇਸ਼ (ਯੂਰਪ) ਭੇਜਣ ਦਾ ਵਾਅਦਾ ਕੀਤਾ ਸੀ ਤੇ ਉਨ੍ਹਾਂ ਤੋਂ 2,29,000 ਰੁਪਏ ਲਏ ਪਰ ਨਾ ਤਾਂ ਉਸ ਨੂੰ ਵੀਜ਼ਾ ਮਿਲਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਵਲੋਂ ਕਾਰਵਾਈ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8