ਪਹਿਲਾਂ 17 ਸਾਲਾ ਮੁਟਿਆਰ ਦੀ ਬਣਾਈ ਅਸ਼ਲੀਲ ਵੀਡੀਓ, ਫਿਰ ਕੀਤਾ ਇਕ ਹੋਰ ਘਿਨੌਣਾ ਕਾਰਾ

Wednesday, Oct 11, 2023 - 01:58 PM (IST)

ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਬੀਤੀ ਰਾਤ ਇਕ ਔਰਤ ਦੀ ਸ਼ਿਕਾਇਤ ’ਤੇ 5 ਮੁਲਜ਼ਮਾਂ ਖ਼ਿਲਾਫ਼ ਸਾਜ਼ਿਸ਼ ਤਹਿਤ ਬਲੈਕਮੇਲ ਕਰ ਕੇ ਸੋਨੇ ਦੇ ਗਹਿਣੇ, ਡਾਇਮੰਡ ਤੇ ਨਕਦੀ ਹੜੱਪਣ ਦਾ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪੀੜਤ ਔਰਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ 10 ਸਤੰਬਰ ਨੂੰ ਉਹ ਆਪਣੇ ਘਰ ਦੀ ਅਲਮਾਰੀ ’ਚ ਕੱਪੜੇ ਰੱਖ ਰਹੀ ਸੀ ਤਾਂ ਦੇਖਿਆ ਕਿ ਅਲਮਾਰੀ ’ਚੋਂ ਉਸ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਗਾਇਬ ਸਨ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੇ ਮਾਮਲੇ ’ਚ ਵੱਡਾ ਖ਼ੁਲਾਸਾ, ਪਾਕਿ ਨਾਲ ਜੁੜੀਆਂ ਤਾਰਾਂ, ਸਿਟ ਦੀ ਰਿਪੋਰਟ ਨੇ ਖੋਲ੍ਹੇ ਰਾਜ਼

ਇਸ ਤੋਂ ਬਾਅਦ ਉਸ ਨੇ ਆਪਣੀ 17 ਸਾਲ ਦੀ ਧੀ ਨੂੰ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਪਿੰਡ ਭੱਟੀਆਂ ਬੇਟ ਦੇ ਰਹਿਣ ਵਾਲੇ ਲਵਲੀ ਪੁੱਤਰ ਵੀਰਪਾਲ ਅਤੇ ਚਿੱਟੀ ਕਾਲੋਨੀ ਦੇ ਸਹਿਵਾਗ ਠਾਕੁਰ ਉਰਫ ਰੋਹਿਤ ਪੁੱਤਰ ਰਜਿੰਦਰ ਕੁਮਾਰ ਨੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਦੀ ਅਸ਼ਲੀਲ ਵੀਡੀਓ ਬਣਾ ਲਈ ਸੀ। ਫਿਰ ਦੋਵੇਂ ਨੌਜਵਾਨਾਂ ਨੇ ਉਸ ਨੂੰ ਡਰਾਉਣਾ-ਧਮਕਾਉਣਾ ਸ਼ੁਰੂ ਕਰ ਦਿੱਤਾ ਕਿ ਜੇਕਰ ਤੂੰ ਉਨ੍ਹਾਂ ਨੂੰ ਪੈਸੇ ਨਾ ਦਿੱਤੇ ਤਾਂ ਉਹ ਅਸ਼ਲੀਲ ਵੀਡੀਓ ਵਾਇਰਲ ਕਰ ਦੇਣਗੇ। 

ਇਹ ਵੀ ਪੜ੍ਹੋ :  ਪੰਜਾਬੀ ਭਾਸ਼ਾ 'ਚ ਬੋਰਡ ਲਿਖਣ ਨੂੰ ਲੈ ਕੇ ਮੁੜ ਨਵਾਂ ਫਰਮਾਨ ਜਾਰੀ

ਇਸ ਵੀਡੀਓ ਨੂੰ ਲੈ ਕੇ ਮੁਲਜ਼ਮਾਂ ਨੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਤੇ ਬਾਅਦ ਵਿੱਚ ਲਵਲੀ, ਸਹਿਵਾਗ, ਨਵਜੋਤ ਕੌਰ ਪੁੱਤਰੀ ਸਰਬਜੀਤ ਕੌਰ ਤੇ ਹਰਿੰਦਰ ਸਿੰਘ ਨੇ ਡਰਾ-ਧਮਕਾ ਕੇ ਉਸ ਦੀ ਧੀ ਤੋਂ ਸੋਨੇ ਦੇ ਸਾਢੇ 13 ਤੋਲੇ ਗਹਿਣੇ, ਇਕ ਡਾਇਮੰਡ ਦਾ ਲਾਕੇਟ, ਡਾਇਮੰਡ ਦੀ ਮੁੰਦਰੀ ਅਤੇ 2 ਲੱਖ ਰੁਪਏ ਦੀ ਰਕਮ ਲੈ ਲਈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫ਼ਿਲਹਾਲ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ : ਨਾਭਾ ਵਿਖੇ ਮੂੰਹ ਕਾਲਾ ਕਰ ਤੇ ਜੁੱਤੀਆਂ ਦਾ ਹਾਰ ਪਾ ਕੇ ਸ਼ਰੇਆਮ ਵਿਅਕਤੀ ਦਾ ਕੱਢਿਆ ਜਲੂਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News