ਜਲੰਧਰ ਬਾਈਪਾਸ ''ਤੇ ਮੋਬਾਈਲ ਤੇ ਮੋਟਰਸਾਈਕਲ ਦੀ ਲੁੱਟ!
Wednesday, Mar 04, 2026 - 06:24 PM (IST)
ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ ਨੂੰ ਡਰਾ-ਧਮਕਾ ਕੇ ਉਨ੍ਹਾਂ ਦੇ ਦੋ ਮੋਬਾਈਲ ਫ਼ੋਨ ਅਤੇ ਮੋਟਰਸਾਈਕਲ ਲੁੱਟਣ ਵਾਲੇ ਤਿੰਨ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਕੁਸ਼ ਕੁਮਾਰ (ਵਾਸੀ ਦਾਣਾ ਮੰਡੀ ਜਲੰਧਰ ਬਾਈਪਾਸ) ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਆਪਣੇ ਦੋਸਤ ਅਮਨ ਕੁਮਾਰ ਨਾਲ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ। ਇਸੇ ਦੌਰਾਨ ਰਾਇਲ ਸਿਟੀ ਜਲੰਧਰ ਬਾਈਪਾਸ ਦੇ ਕੋਲ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਕੇ ਧਮਕਾਇਆ ਅਤੇ ਉਨ੍ਹਾਂ ਦੇ ਦੋ ਮੋਬਾਈਲ ਫ਼ੋਨ ਅਤੇ ਮੋਟਰਸਾਈਕਲ ਲੁੱਟ ਕੇ ਫਰਾਰ ਹੋ ਗਏ। ਪੁਲਸ ਨੇ ਇਸ ਮਾਮਲੇ ਵਿੱਚ ਤਿੰਨ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
