ਸੱਤਿਆ ਭਾਰਤੀ ਸਕੂਲ ਗੋਸਲ ਵਿਖੇ ਕ੍ਰਿਸਮਸ ਡੇਅ ਮਨਾਇਆ
Thursday, Dec 27, 2018 - 10:44 AM (IST)
ਖੰਨਾ (ਇਕਬਾਲ) – ਸੱਤਿਆ ਭਾਰਤੀ ਸਕੂਲ ਗੋਸਲ ਵਿਖੇ ਸਕੂਲ ਇੰਚਾਰਜ ਮੈਡਮ ਹਰਦੀਪ ਕੌਰ, ਮੈਡਮ ਰੁਪਿੰਦਰ ਕੌਰ, ਨਵਜੋਤ ਕੌਰ, ਸੰਦੀਪ ਕੌਰ, ਸੁਰਿੰਦਰ ਕੌਰ ਅਤੇ ਪਰਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕ੍ਰਿਸਮਸ ਡੇਅ ਮਨਾਇਆ ਗਿਆ। ਇਸ ਮੌਕੇ ਸਕੂਲ ਇੰਚਾਰਜ ਮੈਡਮ ਹਰਦੀਪ ਕੌਰ ਨੇ ਕ੍ਰਿਸਮਸ ਦਿਵਸ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕ੍ਰਿਸਮਸ ਡੇਅ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਵਸ ਨੂੰ ਸਮਰਪਤ ਇਹ ਦਿਨ ਮਨਾਇਆ ਜਾਂਦਾ ਹੈ। ਇਸ ਮੌਕੇ ’ਤੇ ਬੱਚੇ ਨੇ ਸਾਂਤਾ ਕਲਾਜ਼ ਦੀ ਡਰੈੱਸ ਪਾ ਕੇ ਬੱਚਿਆਂ ਨੂੰ ਗਿਫਟ ਦਿੱਤੇ। ਇਸ ਦੌਰਾਨ ਬੱਚਿਆਂ ਨੇ ਕਵਿਤਾਵਾਂ ਅਤੇ ਨਾਟਕ ਪੇਸ਼ ਕੀਤਾ।
