ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ ਪੁਲਸ ਵਿਭਾਗ ਨੇ ਕਰਵਾਇਆ ਸਮਾਗਮ
Thursday, Dec 27, 2018 - 10:42 AM (IST)
ਖੰਨਾ (ਮਾਲਵਾ)-ਸ਼ਹੀਦੀ ਦਿਹਾਡ਼ਿਆਂ ਨੂੰ ਸਮਰਪਿਤ ਪੁਲਸ ਜ਼ਿਲਾ ਲੁਧਿਆਣਾ ਦਿਹਾਤੀ ’ਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾਡ਼ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਜੋ ਸ਼ਹਾਦਤ ਪ੍ਰਾਪਤ ਕੀਤੀ ਹੈ, ਉਸ ਨੂੰ ਕਦੇ ਵੀ ਅਣਗੋਲਿਆ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਹਰੇਕ ਵਰਗ ਦੇ ਲੋਕਾਂ ਵਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਸਾਡੀ ਵੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰੀਏ। ਇਸ ਮੌਕੇ ਕਰਵਾਏ ਗਏ ਸਮਾਗਮ ਤੋਂ ਬਾਅਦ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਸਮੇਂ ਐੱਸ. ਪੀ. (ਆਈ) ਤਰੁਨ ਰਤਨ, ਐੱਸ.ਪੀ. ਸਪੈਸ਼ਲ ਬ੍ਰਾਂਚ ਰੁਪਿੰਦਰ ਭਾਰਦਵਾਜ, ਡੀ. ਐੱਸ. ਪੀ. ਅਮਨਦੀਪ ਸਿੰਘ ਬਰਾਡ਼, ਡੀ. ਐੱਸ. ਪੀ. ਪ੍ਰਭਜੋਤ ਕੌਰ ਆਦਿ ਤੋਂ ਇਲਾਵਾ ਪੁਲਸ ਪਾਰਟੀ ਮੌਜੂਦ ਸੀ।
