ਚੋਰੀ ਦੇ 4 ਮੋਟਰਸਾਈਕਲਾਂ ਸਮੇਤ 2 ਕਾਬੂ
Thursday, Dec 27, 2018 - 10:42 AM (IST)
ਖੰਨਾ (ਚਾਹਲ)-ਗ਼ਲਤ ਅਨਸਰਾਂ ਨੂੰ ਫਡ਼ਨ ਦੀ ਚਲਾਈ ਮੁਹਿੰਮ ਤਹਿਤ ਪੁਲਸ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ। ਪੁਲਸ ਚੌਕੀ ਗਿੱਦਡ਼ਵਿੰਡੀ ਦੇ ਇੰਚਾਰਜ ਸੁਖਮੰਦਰ ਸਿੰਘ ਅਨੁਸਾਰ ਦੌਰਾਨੇ ਨਾਕਾਬੰਦੀ ਬਾਹੱਦ ਲੋਧੀਵਾਲ ਤੋਂ ਸੁਰਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਰਾਏਪੁਰ ਛੋਨੇ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਅਤੇ ਕੁਲਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਗੋਸੂਵਾਲ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦਕਿ ਸਤਨਾਮ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਸੰਘੇਡ਼ਾ ਮੌਕੇ ਤੋਂ ਫਰਾਰ ਹੋ ਗਿਆ। ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਹੋਰ ਪੁੱਛਗਿੱਛ ਕੀਤੀ ਜਾਵੇਗੀ।
