ਸੋਨੀ ਗਾਲਿਬ ਬਣੇ ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ

01/11/2019 12:23:09 PM

ਖੰਨਾ (ਮਾਲਵਾ)-ਕਾਂਗਰਸ ਪਾਰਟੀ ਵਲੋਂ ਕਰਨਜੀਤ ਸਿੰਘ ਸੋਨੀ ਗਾਲਿਬ ਸਪੁੱਤਰ ਮਰਹੂਮ ਸਾਬਕਾ ਲੋਕ ਸਭਾ ਮੈਂਬਰ ਗੁਰਚਰਨ ਸਿੰਘ ਗਾਲਿਬ ਨੂੰ ਲੁਧਿਆਣਾ ਦਿਹਾਤੀ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਮੌਕੇ ਸੋਨੀ ਗਾਲਿਬ ਨੇ ਪ੍ਰਧਾਨ ਬਣਨ ’ਤੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ, ਸਹਿ ਇੰਚਾਰਜ ਹਰੀਸ਼ ਚੌਧਰੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖਡ਼, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਹਲਕੇ ਦੇ ਲੋਕਾਂ ਤੇ ਸਪੋਰਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਤੇ ਮੇਰੀ ਸਮੁੱਚੀ ਟੀਮ ਹਮੇਸ਼ਾ ਕਾਂਗਰਸ ਪਾਰਟੀ ਲਈ ਕੰਮ ਕਰਦੀ ਰਹੇਗੀ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਹਰ ਤਰ੍ਹਾਂ ਦਾ ਸਮਰਥਨ ਕੀਤਾ ਜਾਵੇਗਾ। ਇਸ ਮੌਕੇ ਸ਼ਹਿਰੀ ਪ੍ਰਧਾਨ ਗੋਪਾਲ ਸ਼ਰਮਾ, ਸਰਪੰਚ ਨਵਦੀਪ ਸਿੰਘ ਗਰੇਵਾਲ ਕੋਠੇ ਬੱਗੂ, ਸਰਪੰਚ ਲਾਲੀ ਅਲੀਗਡ਼੍ਹ, ਸੰਮਤੀ ਮੈਂਬਰ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਸਾਬਕਾ ਕੌਂਸਲਰ ਅਮਰਨਾਥ ਕਲਿਆਣ, ਰਵਿੰਦਰ ਸੱਭਰਵਾਲ, ਗੀਤਾ ਗਰੇਵਾਲ, ਬੌਬੀ ਕਪੂਰ, ਕੌਂਸਲਰ ਡਾ. ਇਕਬਾਲ ਸਿੰਘ, ਸਤਿੰਦਰਪਾਲ ਸਿੰਘ ਤਤਲਾ ਆਦਿ ਨੇ ਸੋਨੀ ਗਾਲਿਬ ਨੂੰ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ।