ਸੋਨੀ ਗਾਲਿਬ ਦੇ ਪ੍ਰਧਾਨ ਬਣਨ ’ਤੇ ਕਾਂਗਰਸੀਆਂ ’ਚ ਖੁਸ਼ੀ ਦੀ ਲਹਿਰ

Saturday, Jan 12, 2019 - 12:11 PM (IST)

ਸੋਨੀ ਗਾਲਿਬ ਦੇ ਪ੍ਰਧਾਨ ਬਣਨ ’ਤੇ ਕਾਂਗਰਸੀਆਂ ’ਚ ਖੁਸ਼ੀ ਦੀ ਲਹਿਰ

ਖੰਨਾ (ਮਾਲਵਾ)-ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਪੰਜਾਬ ਦੇ 28 ਜ਼ਿਲਾ ਪ੍ਰਧਾਨਾਂ ਦੇ ਕੀਤੇ ਐਲਾਨ ਵਿਚ ਲੁਧਿਆਣਾ ਦੇ ਮਰਹੂਮ ਸਾਬਕਾ ਮੈਂਬਰ ਪਾਰਲੀਮੈਂਟ ਗੁਰਚਰਨ ਸਿੰਘ ਗਾਲਿਬ ਦੇ ਸਪੁੱਤਰ ਕਰਨਜੀਤ ਸਿੰਘ ਸੋਨੀ ਗਾਲਿਬ ਨੂੰ ਜ਼ਿਲਾ ਕਾਂਗਰਸ ਕਮੇਟੀ ਲੁਧਿਆਣਾ (ਦਿਹਾਤੀ) ਦਾ ਪ੍ਰਧਾਨ ਨਿਯੁਕਤ ਕਰਨ ’ਤੇ ਜਗਰਾਓਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਨਗਰ ਕੌਂਸਲ ਜਗਰਾਓਂ ’ਚ ਕਾਂਗਰਸੀ ਕੌਂਸਲਰਾਂ ਤੇ ਅਹੁਦੇਦਾਰਾਂ ਨੇ ਨਗਰ ਕੌਂਸਲ ਪ੍ਰਧਾਨ ਚਰਨਜੀਤ ਕੌਰ ਕਲਿਆਣ ਤੇ ਸੀਨੀਅਰ ਕਾਂਗਰਸੀ ਆਗੂ ਅਮਰਨਾਥ ਕਲਿਆਣ ਨੂੰ ਲੱਡੂ ਖਵਾ ਕੇ ਵਧਾਈ ਦਿੰਦਿਆਂ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਗੋਪਾਲ ਸ਼ਰਮਾ, ਰਵਿੰਦਰ ਸਭਰਵਾਲ, ਕੌਂਸਲਰ ਜਤਿੰਦਰਪਾਲ ਰਾਣਾ, ਕੌਂਸਲਰ ਡਾ. ਇਕਬਾਲ ਸਿੰਘ ਧਾਲੀਵਾਲ, ਰਾਜ ਭਾਰਦਵਾਜ, ਗੁਰਮੇਲ ਸਿੰਘ ਕੈਲੇ, ਸਾਬਕਾ ਸਰਪੰਚ ਜਸਵੰਤ ਸਿੰਘ, ਜਰਨੈਲ ਸਿੰਘ, ਮਲਕੀਤ ਸਿੰਘ, ਡਾ. ਗੁਰਮੀਤ ਸਿੰਘ, ਵਿਕਰਮ ਜੱਸੀ, ਗੋਰਵ ਸੋਨੀ, ਐੱਸ. ਕੁਮਾਰ, ਬਲਜੀਤ ਸਿੰਘ, ਸਤਵਿੰਦਰ ਸਿੰਘ, ਅਮਰਜੀਤ ਪੰਡਿਤ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।


Related News