15 ਕਿਲੋ ਭੁੱਕੀ ਸਣੇ ਕਾਬੂ
Saturday, Jan 12, 2019 - 12:02 PM (IST)

ਖੰਨਾ (ਸੁਖਵਿੰਦਰ ਕੌਰ)-ਪੁਲਸ ਵਲੋਂ ਇਕ ਵਿਅਕਤੀ ਨੂੰ 15 ਕਿਲੋ ਭੁੱਕੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ ਡੀ. ਐੱਸ. ਪੀ. (ਆਈ) ਖੰਨਾ ਜਗਵਿੰਦਰ ਸਿੰਘ ਚੀਮਾ, ਡੀ. ਐੱਸ. ਪੀ. ਸਮਰਾਲਾ ਹਰਸਿਮਰਤ ਸਿੰਘ ਸ਼ੇਤਰਾ, ਥਾਣਾ ਸਮਰਾਲਾ ਦੇ ਐੱਸ. ਐੱਚ. ਓ. ਇੰਸ. ਮਨਜੀਤ ਸਿੰਘ ਤੇ ਪੁਲਸ ਚੌਕੀ ਹੇਡੋਂ ਦੇ ਇੰਚਾਰਜ ਸਹਾਇਕ ਥਾਣੇਦਾਰ ਬਲਵੰਤ ਸਿੰਘ ਵਲੋਂ ਸਮੇਤ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਤੇ ਵ੍ਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪਿੰਡ ਹੇਡੋਂ ਤੋਂ ਕੋਟਲਾ ਸ਼ਮਸ਼ਪੁਰ ਵੱਲ ਨੂੰ ਜਾਂਦਿਆਂ ਪਿੰਡ ਸਿਹਾਲਾ ਸਾਈਡ ਦੌਰਾਨ ਸੂਆ ਪੁਲੀ ਪਿੰਡ ਸਿਹਾਲਾ ਦੇ ਨਜ਼ਦੀਕ ਇਕ ਵਿਅਕਤੀ ਬਲਵਿੰਦਰ ਸਿੰਘ ਉਰਫ ਮੋਹਣੀ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਝਾਂਡੇ (ਲੁਧਿਆਣਾ) ਨੂੰ ਰੋਕ ਕੇ ਜਦੋਂ ਉਸ ਦੇ ਪਿੱਠੂ ਬੈਗ ਦੀ ਤਲਾਸ਼ੀ ਲਈ ਗਈ ਤਾਂ 15 ਕਿਲੋ ਭੁੱਕੀ ਬਰਾਮਦ ਹੋਈ। ਪੁਲਸ ਪਾਰਟੀ ਵਲੋਂ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਥਾਣਾ ਸਮਰਾਲਾ ’ਚ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।