ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾਡ਼ੇ ਮੌਕੇ ਧਾਰਮਕ ਮੁਕਾਬਲੇ ਕਰਵਾਏ

10/17/2018 6:25:18 PM

ਖੰਨਾ (ਚਾਹਲ)-ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਸੂਰਬੀਰ, ਨਿਡਰ, ਨਿਰਵੈਰ, ਜਰਨੈਲ, ਤਪੱਸਵੀ ਤੇ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾਡ਼ਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਮੈਡਮ ਅਨੀਤਾ ਕੁਮਾਰੀ ਨੇ ਦੱਸਿਆ ਕਿ ਸਾਡਾ ਸਕੂਲ ਵੀ ਇਸ ਮਹਾਨ ਯੋਧਾ ਦੇ ਨਾਂ ’ਤੇ ਚੱਲ ਰਿਹਾ ਹੈ। ਬਾਬਾ ਬੰਦਾ ਸਿੰਘ ਬਹਾਦਰ ਜੀ ਸਿੱਖ ਕੌਮ ਦੇ ਇਕ ਮਹਾਨ ਯੋਧੇ ਤੇ ਜਰਨੈਲ ਸਨ। ਬਾਬਾ ਜੀ ਦਾ ਜਨਮ ਹੀ ਜੁਲਮ ਦਾ ਨਾਸ਼ ਕਰਨ ਲਈ ਹੋਇਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਦਾ ਬਦਲਾ ਲੈ ਕੇ ਸਰਹਿੰਦ ਦੀ ਆਪ ਜੀ ਨੇ ਇੱਟ ਨਾਲ ਇੱਟ ਖਡ਼ਕਾ ਦਿੱਤੀ। ਇਸ ਮੌਕੇ ਸਕੂਲ ’ਚ ਬੱਚਿਆਂ ਦੇ ਧਾਰਮਕ ਮੁਕਾਬਲੇ ਵੀ ਕਰਵਾਏ ਗਏ, ਜਿਸ ’ਚ ਬੱਚਿਆਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਨਾਲ ਜੁਡ਼ੇ ਸਵਾਲਾਂ ਦੇ ਜਾਵਾਬ ਬਹੁਤ ਹੀ ੳੁਤਸ਼ਾਹ ਨਾਲ ਦਿੱਤੇ। ਉਪਰੰਤ ਬਾਬਾ ਜੀ ਨੂੰ ਯਾਦ ਕਰਦੇ ਹੋਏ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਮੈਡਮ ਅਨੀਤਾ ਕੁਮਾਰੀ, ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਤੀਸ਼ ਕਾਲਡ਼ਾ, ਪ੍ਰਾਧਾਨ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕ੍ਰਿਸ਼ਨ ਭਗਵਾਨਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ ਅਤੇ ਵਾਈਸ ਪ੍ਰੈਜ਼ੀਡੈਂਟ ਸਨੀ ਅਰੋਡ਼ਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾਡ਼ੇ ਦੀਆਂ ਵਧਾਈਆਂ ਦਿੰਦੇ ਹੋਏ ਬਾਬਾ ਜੀ ਦੇ ਜੀਵਨ ’ਤੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਬਾਬਾ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। 


Related News