ਗਰਲਜ਼ ਕਾਲਜ ਅਤੇ ਸਕੂਲ ਫੱਲੇਵਾਲ ਵਿਖੇ ਦੀਵਾਲੀ ਮੇਲਾ ਮਨਾਇਆ

Monday, Oct 29, 2018 - 03:32 PM (IST)

ਗਰਲਜ਼ ਕਾਲਜ ਅਤੇ ਸਕੂਲ ਫੱਲੇਵਾਲ ਵਿਖੇ ਦੀਵਾਲੀ ਮੇਲਾ ਮਨਾਇਆ

ਖੰਨਾ (ਇਕਬਾਲ)– ਗੁਰੂ ਹਰਿ ਕ੍ਰਿਸ਼ਨ ਗਰਲਜ਼ ਕਾਲਜ ਅਤੇ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਫੱਲੇਵਾਲ ਖੁਰਦ ਵਲੋਂ ਸਾਂਝੇ ਤੌਰ ’ਤੇ ਦੀਵਾਲੀ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ, ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਐੱਮ. ਡੀ. ਗੁਰਮਤਪਾਲ ਸਿੰਘ ਵਾਲੀਆ ਅਤੇ ਡਾਇਰੈਕਟਰ ਡਾ. ਭਵਨੀਤ ਕੌਰ ਵਾਲੀਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਇਲਾਕੇ ਦੇ ਸਰਪੰਚਾਂ, ਪੰਚਾਂ ਅਤੇ ਸਿਆਸੀ ਆਗੂਆਂ ਨੇ ਵੀ ਵਿਸੇਸ ਤੌਰ ’ਤੇ ਸਿਰਕਤ ਕੀਤੀ। ਦੀਵਾਲੀ ਮੇਲੇ ਮੌਕੇ ਬੱਚਿਆਂ ਦੇ ਮਨੋਰੰਜਨ ਲਈ ਵਿਸ਼ੇਸ਼ ਤੌਰ ’ਤੇ ਖੇਡ ਮੈਦਾਨ ’ਚ ਚੰਢੋਲ, ਕਿਸ਼ਤੀ, ਰੋਚਿਕ ਖੇਡਾਂ ਅਤੇ ਖਾਣ ਪੀਣ ਲਈ ਵੱਖ-ਵੱਖ ਸਟਾਲਾਂ ਦਾ ਪ੍ਰਬੰਧ ਕੀਤਾ ਗਿਆ ਸੀ।

ਇਸ ਮੌਕੇ ਡਾਇਰੈਕਟਰ ਡਾ. ਏ. ਏ. ਖਾਨ ਨੇ ਆਏ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸੰਸਥਾ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਖੇਡਾਂ, ਸੱਭਿਆਚਾਰਕ ਅਤੇ ਧਾਰਮਿਕ ਖੇਤਰ ’ਚ ਵੀ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਇਸ ਮੌਕੇ ’ਤੇ ਬੱਚਿਆਂ ਨੇ ਖੂਬ ਮਨੋਰੰਜਨ ਕੀਤਾ ਅਤੇ ਦੀਵਾਲੀ ਮੇਲੇ ਦਾ ਅਾਨੰਦ ਮਾਣਿਆ।


Related News