ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਕੀਤਾ ਜਾਗਰੂਕ
Tuesday, Oct 30, 2018 - 12:36 PM (IST)

ਖੰਨਾ(ਸੁਖਵਿੰਦਰ ਕੌਰ)-ਸੀਨੀਅਰ ਸੈਕੰਡਰੀ ਸਕੂਲ ’ਚ ਪੰਜਾਬ ਪੁਲਸ ਅਤੇ ਸਿੱਖਿਆ ਵਿਭਾਗ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਜ਼ਿਲਾ ਸਾਂਝ ਕੇਂਦਰ ਖੰਨਾ ਦੇ ਇੰਚਾਰਜ ਇੰਸਪੈਕਟਰ ਜਸਪ੍ਰੀਤ ਸਿੰਘ ਵਲੋਂ ਸਵੇਰ ਦੀ ਸਭਾ ਦੌਰਾਨ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ ਨੂੰ ਚਡ਼੍ਹਦੀ ਉਮਰ ’ਚ ਨਸ਼ਿਆਂ ਤੋਂ ਬਚਣ ਦੀ ਪ੍ਰੇਰਣਾ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ। ਸਕੂਲ ਦੀ ਪਡ਼੍ਹਾਈ ਪੂਰੀ ਕਰਨ ਤੋਂ ਬਾਅਦ ਵਿਦੇਸ਼ਾਂ ’ਚ ਪਡ਼੍ਹਣ ਜਾਂਦੇ ਵਿਦਿਆਰਥੀ ਫਰਜ਼ੀ ਟਰੈਵਲ ਏਜੰਟਾਂ ਹੱਥੋਂ ਲੁੱਟੇ ਜਾਂਦੇ ਹਨ। ਜਿਨ੍ਹਾਂ ਤੋਂ ਵੀ ਸਾਵਧਾਨ ਰਹਿਣ ਬਾਰੇ ਦੱਸਿਆ ਗਿਆ। ਸਕੂਲ ਪ੍ਰਿੰਸੀਪਲ ਦਿਨੇਸ਼ ਗੌਤਮ ਨੇ ਪੁਲਸ ਵਲੋਂ ਅਜਿਹੀਆਂ ਸਮਾਜਿਕ ਬੁਰਾਈਆਂ ਖਿਲਾਫ ਚੁੱਕੇ ਕਦਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਇੰਦਰਜੀਤ ਸਿੰਘ, ਭੁਪਿੰਦਰ ਸਿੰਘ, ਸੁਰਿੰਦਰ ਸਿੰੰਘ, ਗੁਰਬਚਨ ਸਿੰਘ, ਅਰਜਨ ਦਾਸ, ਜਸਪ੍ਰੀਤ ਸਿੰਘ, ਮਨੂੰ, ਦੇਸ ਰਾਜ, ਉਮਾ ਦੱਤ, ਵਰਿੰਦਰ ਕੁਮਾਰ ਆਦਿ ਹਾਜ਼ਰ ਸਨ।