ਕੁਲਦੀਪ ਸਪਨਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਨਿਯੁਕਤ

01/10/2020 5:37:46 PM

ਮਾਛੀਵਾੜਾ ਸਾਹਿਬ (ਟੱਕਰ): ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਹਲਕਾ ਚਮਕੌਰ ਸਾਹਿਬ ਤੋਂ ਸਾਬਕਾ ਕੌਂਸਲਰ ਕੁਲਦੀਪ ਸਪਨਾ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਹੈ। ਚਮਕੌਰ ਸਾਹਿਬ ਤੋਂ 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਪਵਨ ਕੌਸ਼ਲ ਦੀ ਸੁਪਤਨੀ ਕੁਲਦੀਪ ਸਪਨਾ ਨੂੰ ਅੱਜ ਪੰਜਾਬ ਦੀ ਕੈਬਨਿਟ ਮੰਤਰੀ ਵਲੋਂ ਇਹ ਨਿਯੁਕਤੀ ਪੱਤਰ ਦਿੰਦਿਆਂ ਅਹੁਦੇ ਦੀ ਸਹੁੰ ਚੁਕਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੌਂਸਲਰ ਕੁਲਦੀਪ ਸਪਨਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਇਹ ਅਹੁਦਾ ਦੇ ਕੇ ਵੱਡਾ ਮਾਣ ਬਖਸ਼ਿਆ ਹੈ ਜਿਸ ਲਈ ਉਹ ਪਾਰਟੀ ਹਾਈਕਮਾਂਡ ਦੇ ਧੰਨਵਾਦੀ ਹਨ।

ਕੁਲਦੀਪ ਸਪਨਾ ਨੇ ਕਿਹਾ ਕਿ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸਰਕਾਰ ਨੇ ਸੌਂਪੀ ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਔਰਤਾਂ ਦੀਆਂ ਸਮੱਸਿਆਂਵਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ। ਪੰਜਾਬ ਸਰਕਾਰ ਵਲੋਂ ਇਹ ਨਿਯੁਕਤੀ ਕਰਨ 'ਤੇ ਪੱਤਰਕਾਰ ਪਵਨ ਕੌਸ਼ਲ ਤੇ ਉਨ੍ਹਾਂ ਦੀ ਪਤਨੀ ਕੁਲਦੀਪ ਸਪਨਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਇਸ ਤੋਂ ਇਲਾਵਾ ਪ੍ਰੈਸ ਕਲੱਬ ਸਮਰਾਲਾ, ਪ੍ਰੈਸ ਕਲੱਬ ਮਾਛੀਵਾੜਾ ਅਤੇ ਹੋਰ ਪੱਤਰਕਾਰ ਭਾਈਚਾਰੇ ਵਲੋਂ ਪੰਜਾਬ ਸਰਕਾਰ ਦਾ ਇਸ ਨਿਯੁਕਤੀ 'ਤੇ ਧੰਨਵਾਦ ਪ੍ਰਗਟਾਇਆ।


Shyna

Content Editor

Related News